ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਫ਼ਰੀਦਕੋਟ ਜ਼ਿਲ੍ਹੇ ਨੂੰ ਓ.ਡੀ.ਐਫ. ਪਲੱਸ ਬਣਾਇਆ ਜਾਵੇਗਾ- ਡਾ. ਰੂਹੀ ਦੁੱਗ

 ਸਵੱਛ ਭਾਰਤ ਮਿਸ਼ਨ ਗ੍ਰਾਮੀਣ ਤਹਿਤ ਫ਼ਰੀਦਕੋਟ ਜ਼ਿਲ੍ਹੇ ਨੂੰ ਓ.ਡੀ.ਐਫ. ਪਲੱਸ ਬਣਾਇਆ ਜਾਵੇਗਾ- ਡਾ. ਰੂਹੀ ਦੁੱਗ

 ਪ੍ਰਾਜੈਕਟ 2024 ਤੱਕ ਮੁਕੰਮਲ ਹੋਵੇਗਾ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਫ਼ਰੀਦਕੋਟ 31 ਅਗਸਤ   ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਸ-2 ਤਹਿਤ ਫ਼ਰੀਦਕੋਟ ਜ਼ਿਲ੍ਹੇ ਨੂੰ ਪਹਿਲਾਂ ਹੀ ਓ.ਡੀ.ਐਫ.( ਖੁੱਲੇ ਵਿੱਚ ਪਖਾਨਾ ਮੁਕਤ) ਜ਼ਿਲ੍ਹਾ ਐਲਾਨਿਆ ਜਾ ਚੁੱਕਾ ਹੈ ਅਤੇ ਹੁਣ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਨੂੰ ਓ.ਡੀ.ਐਫ. ਪਲੱਸ ਬਣਾਉਣ ਲਈ ਸਬੰਧਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰਨ । ਇਹ ਆਦੇਸ਼ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਜਲ ਸਪਲਾਈ ਤੇ ਸੈਨੀਟੇਸ਼ਨ,ਪੇਂਡੂ ਵਿਕਾਸ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਮੀਟਿੰਗ ਦੌਰਾਨ ਦਿੱਤੇ।

 ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਨੂੰ ਓ.ਡੀ.ਐਫ. ਪਲੱਸ ਬਣਾਉਣ ਲਈ ਸਭ ਤੋਂ ਪਹਿਲਾਂ ਜੈਤੋ ਬਲਾਕ ਵਿੱਚ ਕੰਮ ਸ਼ੁਰੂ ਕੀਤੇ ਜਾਣਗੇ ਅਤੇ ਜੈਤੋ ਬਲਾਕ ਦੀਆਂ 72 ਪੰਚਾਇਤਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਹਰੇਕ ਪਿੰਡ ਲਈ ਠੋਸ ਕੂੜਾ ਪ੍ਰਬੰਧਨ, ਤਰਲ ਕੂੜਾ ਪ੍ਰਬੰਧਨ,ਪਲਾਸਟਿਕ ਕਚਰਾ ਪ੍ਰਬੰਧਨ ਆਦਿ ਕੰਮਾਂ ਤੇ ਫੋਕਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਪਿੰਡਾਂ ਵਿੱਚ ਸੋਕ ਪਿੱਟਾਂ,ਛੱਪੜਾਂ ਦੀ ਸਫਾਈ, ਥਾਪਰ ਟੈਕਨਾਲੋਜੀ ਵੀ ਕਰਵਾਈ ਜਾਵੇਗੀ ਅਤੇ ਕੰਪੋਸਟ ਪਿੱਟਾਂ ਵਰਗੇ ਕੰਮ ਵੀ ਕਰਵਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਲਾਸਟਿਕ ਕੂੜਾ ਪ੍ਰਬੰਧਨ ਲਈ ਬਲਾਕ ਪੱਧਰ ਤੇ ਪ੍ਰਾਜੈਕਟ ਚਲਾਇਆ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਕੁੱਲ 3 ਪ੍ਰਾਜੈਕਟ ਚਲਾਏ ਜਾਣਗੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧ ਵਿੱਚ ਜੈਤੋ ਬਲਾਕ ਦੀਆਂ ਸਾਰੀਆਂ ਪੰਚਾਇਤਾਂ ਤੋਂ ਮਤੇ ਪਵਾਉਣ ਅਤੇ ਉਸ ਉਪਰੰਤ ਐਸਟੀਮੇਟ ਬਣਾ ਕੇ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਜੋ ਇਸ ਪ੍ਰਾਜੈਕਟ ਤੇ ਜਲਦੀ ਤੋਂ ਜਲਦੀ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 2024 ਤੱਕ ਮੁਕੰਮਲ ਕੀਤਾ ਜਾਵੇਗਾ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ. ਲਖਵਿੰਦਰ ਸਿੰਘ ਰੰਧਾਵਾ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਸ੍ਰੀ ਅਭਿਨਵ ਗੋਇਲ ਬੀ.ਡੀ.ਪੀ.ਓ ਕੋਟਕਪੂਰਾ, ਜੈਤੋ, ਸ੍ਰੀ ਜਸਵਿੰਦਰ ਸਿੰਘ ਐਕਸੀਅਨ, ਜਲ ਸਪਲਾਈ ਤੇ ਸੈਨੀਟੇਸ਼ਨ, ਸ੍ਰੀ ਦਰਸ਼ਨ ਲਾਲ ਐਸ.ਡੀ.ਓ, ਸ੍ਰੀ ਗੁਰਪ੍ਰੀਤ ਸਿੰਘ, ਜੇ.ਈ, ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਗੁਰਪਾਲ ਸਿੰਘ, ਐਸ.ਡੀ.ਓ ਸੀਵਰੇਜ਼ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Post a Comment

0 Comments