ਸਿਵਲ ਹਸਪਤਾਲ ਫਗਵਾੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ,

ਸਿਵਲ ਹਸਪਤਾਲ ਫਗਵਾੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ,


ਫਗਵਾੜਾ 15 ਅਗਸਤ ਕੁਲਦੀਪ ਸਿੰਘ ਨੂਰ 

ਆਜ਼ਾਦੀ ਦੀ 75 ਵੀ ਵਰੇਗੰਢ ਮੌਕੇ ਜਰਨਲਿਸਟ ਪ੍ਰੈਸ ਕਲੱਬ ਰਜਿ ਪੰਜਾਬ ਫਗਵਾੜਾ ਯੂਨਿਟ ਵਲੋਂ ਪ੍ਰਧਾਨ ਡਾ ਸ਼ਰਮਾ ਦੀ ਪ੍ਰਧਾਨਗੀ ਅਤੇ ਪ੍ਰੋਜੈਕਟ ਡਾਇਰੈਕਟਰ ਮੀਤ ਪ੍ਰਧਾਨ ਮਨਜੀਤ ਰਾਮ ਦੀ ਸੁਚੱਜੀ ਦੇਖ-ਰੇਖ ਹੇਠ ਸਿਵਲ ਹਸਪਤਾਲ ਫਗਵਾੜਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ, ਇਸ ਮੌਕੇ ਈਐੱਮੳ ਡਾਕਟਰ ਨਰੇਸ਼ ਕੁੰਦਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਜਿੱਥੇ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਉੱਥੇ ਹੀ ਉਨ੍ਹਾਂ ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਮਹਾਨਤਾ ਅਤੇ ਪਵਿੱਤਰਤਾ ਤੋਂ ਬਾਖੂਬੀ ਜਾਣੂ ਕਰਵਾਇਆ। ਇਸ ਮੌਕੇ ਕਲੱਬ ਵਲੋਂ ਜੇਰੇ ਇਲਾਜ ਮਰੀਜ਼ਾਂ ਨੂੰ ਲੱਡੂ ਵੰਡ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰਧਾਨ ਡਾਕਟਰ ਰਮਨ ਸ਼ਰਮਾ, ਮੀਤ ਪ੍ਰਧਾਨ ਮਨਜੀਤ ਰਾਮ, ਜਨਰਲ ਸਕੱਤਰ ਕੁਲਦੀਪ ਸਿੰਘ ਨੂਰ, ਐਗਜੈਕਟਿਵ ਮੈਂਬਰ ਜੀਵਨ ਲਾਲ ਸੰਘਾ, ਐਗਜੈਕਟਿਵ ਮੈਂਬਰ ਇੰਜੀਨੀਅਰ ਮਦਨ ਲਾਲ, ਐਗਜੈਕਟਿਵ ਮੈਂਬਰ ਅਮਰਜੀਤ ਚੁੰਬਰ, ਸਮਾਜ ਸੇਵੀ ਮਨਜੀਤ ਸਿੰਘ ਮੱਖਣ, ਐਗਜੈਕਟਿਵ ਮੈਂਬਰ ਰੋਹਿਤ ਕੁਮਾਰ ਮਿੰਟੂ ਗੁਪਤਾ, ਸਮਾਜ ਸੇਵੀ ਪਰਮਿੰਦਰ ਸਿੰਘ ਰਾਜੂ,‌ ਆਦਿ ਹਾਜ਼ਰ ਸਨ। ਇਸ ਮੌਕੇ ਕੀ ਕਿਹਾ ਡਾਕਟਰ ਰਮਨ ਸ਼ਰਮਾ ਨੇ ਦੇਖੋ

Post a Comment

0 Comments