ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

 ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

ਪੈਡਿੰਗ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ-ਡਾ. ਰੂਹੀ ਦੁੱਗ

 ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਕੀਤੀ ਹਦਾਇਤ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਫਰੀਦਕੋਟ 9 ਅਗਸਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐਸ. ਵੱਲੋਂ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ,ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂਪੀ.ਐਸ.ਪੀ.ਸੀ.ਐਲ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਅਸ਼ੋਕਾ ਚੱਕਰ ਹਾਲ ਵਿਖੇ ਕੀਤੀ ਗਈ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਤੇ ਵਿਸਥਾਰਪੂਰਕ ਚਰਚਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੈਡਿੰਗ ਕੰਮਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਮਗਨਰੇਗਾਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾਪੇਂਡੂ ਛੱਪੜਾਂ ਦੀ ਸਫਾਈਜਲ ਜੀਵਨ ਮਿਸ਼ਨਘਰ ਘਰ ਪਾਣੀਸਵੱਛ ਭਾਰਤ ਮਿਸ਼ਨ ਗ੍ਰਾਮੀਣ (2), ਲਿੰਕ ਸੜਕਾਂਐਸ.ਟੀ.ਪੀ, ਪੰਜਾਬ ਨਿਰਮਾਣ ਵਿਭਾਗ, ਸੰਸਦ ਆਦਰਸ਼ ਗ੍ਰਾਮੀਣ, ਵਣ ਵਿਭਾਗ, ਜ਼ਮੀਨਦੋਜ਼ ਸਿੰਚਾਈ ਪਾਈਪਾਂ ਆਦਿ ਵੱਖ ਵੱਖ ਵਿਸ਼ਿਆਂ ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਦਾ ਲਾਭ ਹੇਠਲੇ ਪੱਧਰ ਦੇ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਸਿਹਤ ਵਿਭਾਗ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਹੋਰ ਸੁਧਾਰਾਂ ਬਾਰੇ ਆਪਣੇ ਵਿਚਾਰ ਅਧਿਕਾਰੀਆਂ ਨੂੰ ਦਿੱਤੇ।


ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੇ ਵਿਭਾਗ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਹਨ ਦੇ ਵਰਤੋਂ ਸਰਟੀਫਿਕੇਟ ਜਲਦ ਤੋ ਜਲਦ ਜਮ੍ਹਾਂ ਕਰਵਾਉਣ।


 ਇਸ ਮੌਕੇ ਡਾ. ਧੀਰਾ ਗੁਪਤਾ ਡਿਪਟੀ ਮੈਡੀਕਲ ਕਮਿਸ਼ਨਰ, ਡੀ.ਡੀ.ਪੀ.ਓ ਸ੍ਰੀ ਧਰਮਪਾਲ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ, ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ, ਜਿਲਾ ਮੰਡੀ ਅਫਸਰ, ਪਵਨ ਕੁਮਾਰ ਡਿਪਟੀ ਡੀ.ਈ.ਓ, ਡਾ. ਹਰਿੰਦਰ ਸਿੰਘ ਪਸ਼ੂ ਪਾਲਣ ਵਿਭਾਗ, ਐਸ.ਡੀ.ਓ ਸੀਵਰੇਜ ਬੋਰਡ ਗੁਰਪਾਲ ਸਿੰਘ, ਸ੍ਰੀ ਗਿਰੀਸ਼ ਕੁਮਾਰ ਦਫਤਰ ਉਪ ਅਰਥ ਤੇ ਅੰਕੜਾ ਸਲਾਹਕਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Post a Comment

0 Comments