ਵਰਕਰਾਂ ਨੂੰ ਆ ਰਹੀਆਂ ਮੁਸਕਿਲਾਂ ਸਬੰਧੀ ਹਲਕਾ ਇੰਚਾਰਜ ਸ਼ਾਹਕੋਟ ਰਤਨ ਸਿੰਘ ਕਾਕੜ ਕਲਾਂ ਨੂੰ ਦਿੱਤਾ ਮੰਗ ਪੱਤਰ -----------

ਵਰਕਰਾਂ ਨੂੰ ਆ ਰਹੀਆਂ ਮੁਸਕਿਲਾਂ ਸਬੰਧੀ ਹਲਕਾ ਇੰਚਾਰਜ ਸ਼ਾਹਕੋਟ ਰਤਨ ਸਿੰਘ ਕਾਕੜ ਕਲਾਂ ਨੂੰ ਦਿੱਤਾ ਮੰਗ ਪੱਤਰ


ਸ਼ਾਹਕੋਟ 31 ਅਗਸਤ (ਲਖਵੀਰ ਵਾਲੀਆ)
:- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਜਿਲ੍ਹਾ ਜਲੰਧਰ ਦੀ ਬਰਾਚ ਸ਼ਾਹਕੋਟ ਵੱਲੋਂ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਜਿਲ੍ਹਾ ਜਨਰਲ ਸਕੱਤਰ ਸ਼ਿੰਦਰਪਾਲ ਸੰਧੂ ਦੀ ਅਗਵਾਈ ਹੇਠ ਬਰਾਚ ਸ਼ਾਹਕੋਟ ਦੇ ਵਰਕਰਾਂ ਨੂੰ ਆ ਰਹੀਆਂ ਮੁਸਕਿਲਾਂ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਾਹਕੋਟ ਸ੍ਰ ਰਤਨ ਸਿੰਘ ਕਾਕੜ ਕਲਾਂ ਨੂੰ ਮੰਗ ਪੱਤਰ ਦਿੱਤਾ ਗਿਆ ਤੇ ਵਰਕਰਾਂ ਦੀਆਂ ਮੁਸਕਿਲਾਂ ਸਬੰਧੀ ਆਗੂਆਂ ਵੱਲੋਂ ਵਿਸਥਾਰਪੂਰਵਕ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਉਪ ਮੰਡਲ ਇੰਜੀਨੀਅਰ ਸ਼ਾਹਕੋਟ ਤੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਕਾਫੀ ਵਾਰ ਲਿਆਂਦਾ ਜਾ ਚੁੱਕਾ ਹੈ।ਕਿ ਵਰਕਰਾਂ ਦੀਆਂ ਸਮਸਿਆਵਾਂ ਦਾ ਹੱਲ ਕੀਤਾ ਜਾਵੇ, ਜਥੇਬੰਦੀ ਨਾਲ ਮੀਟਿੰਗਾਂ ਕਰਕੇ ਭਰੋਸਾ ਤਾਂ ਦੇ ਦਿੱਤਾ ਜਾਂਦਾ ਹੈ ਪਰ ਮੰਗਾਂ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਜਾਦਾ ਜਿਸ ਦੇ ਨਤੀਜੇ ਜਲ ਸਪਲਾਈ ਸਕੀਮਾਂ ਤੇ ਡਿਉਟੀ ਨਿਭਾ ਰਹੇ ਕਾਮਿਆਂ ਨੂੰ ਭੁਗਤਣੇ ਪੈਂਦੇ ਹਨ। ਪਿੰਡਾਂ ਦੇ ਲੋਕਾਂ ਵੱਲੋਂ ਕਰਮਚਾਰੀਆਂ ਤੇ ਪ੍ਰੈਸ਼ਰ ਪਾਇਆ ਜਾਦਾ ਹੈ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਕਿਸੇ ਵੀ ਕਰਮਚਾਰੀ ਨਾਲ ਕੋਈ ਘਟਨਾ ਵਾਪਰਦੀ ਹੈ ਜਾ ਕਿਸੇ ਦੇ ਰੋਜਗਾਰ ਨੂੰ ਨੁਕਸਾਨ ਪਹੁੰਚਾਇਆ ਗਿਆ ਤਾਂ ਜਥੇਬੰਦੀ ਵੱਲੋਂ ਤਿਖਾ ਸੰਘਰਸ਼ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸ੍ਰ ਰਤਨ ਸਿੰਘ ਕਾਕੜ ਕਲਾਂ ਨੇ ਜਥੇਬੰਦੀ ਨੂੰ ਭਰੋਸਾ ਦਿੱਤਾ ਕਿ ਕਿਸੇ ਵੀ ਕਰਮਚਾਰੀ ਨੂੰ ਸਮਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਤੇ ਅਧਿਕਾਰੀਆਂ ਨੂੰ ਮੌਕੇ ਤੇ ਸਮਸਿਆਵਾਂ ਹੱਲ ਕਰਨ ਲਈ ਕਹਿ ਦਿੱਤਾ ਗਿਆ ਹੈ। ਸਰਕਾਰ ਵੱਲੋਂ ਕਾਮਿਆਂ ਦੇ ਭਵਿੱਖ ਲਈ ਵਿਸੇਸ਼ ਉਪਰਾਲੇ ਕੀਤੇ ਜਾ ਹਨ ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਪੂਰਨ ਤੌਰ ਤੇ ਕੀਤਾ ਜਾਵੇਗਾ।ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਕੰਗ,ਜਿਲ੍ਹਾ ਵਿੱਤ ਸਕੱਤਰ ਰੇਸ਼ਮ ਸਿੰਘ ਭੋਇੰਪੁਰ, ਜਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਲਾਡੀ, ਮੀਤ ਪ੍ਰਧਾਨ ਸਾਬ ਸਿੰਘ ਸਾਂਦਾ, ਮੀਤ ਪ੍ਰਧਾਨ ਜਸਪਾਲ ਬਿੱਲੀ ਚਾਓ, ਸਲਾਹਕਾਰ ਜੋਗਿੰਦਰ ਸਿੰਘ ਨੱਲ, ਅਡੀਟਰ ਭਗਵੰਤ ਸਿੰਘ ਫਾਜਲਵਾਲ, ਜੁਆਇੰਟ ਸਕੱਤਰ ਬਲਵੀਰ ਸਿੰਘ ਜੱਕੋਪੂਰ, ਪ੍ਰਚਾਰ ਸਕੱਤਰ ਗੁਰਜੀਤ ਸਿੰਘ ਕੰਨੀਆਂ ਆਦਿ ਹਾਜਰ ਸਨ।

Post a Comment

0 Comments