ਖਾਨਪੁਰ ਢੱਡਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਜ਼ਿਲ੍ਹਾ ਪੱਧਰੀ ਮੁਕਾਬਲੇ

 ਖਾਨਪੁਰ ਢੱਡਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਜ਼ਿਲ੍ਹਾ ਪੱਧਰੀ ਮੁਕਾਬਲੇ  


ਸ਼ਾਹਕੋਟ 06 ਅਗਸਤ (ਲਖਵੀਰ ਵਾਲੀਆ) :
- ਹਲਕਾ ਨਕੋਦਰ ਦੇ ਅਧੀਨ ਪੈਂਦੇ ਪਿੰਡ ਖਾਨਪੁਰ ਢੱਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਸ੍ਰੀ ਮੁਕੇਸ਼ ਗੌਤਮ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਹੋ ਰਹੇ ਜ਼ਿਲ੍ਹਾ ਪੱਧਰੀ

ਮੁਕਾਬਲਿਆਂ ਵਿੱਚ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ ਗੁਰਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਨੇ ਮਿਡਲ ਵਿੰਗ ਦੇ  ਕਵਿਤਾਂ ਗਾਇਨ

ਮੁਕਾਬਲਿਆਂ ਵਿੱਚ ਜ਼ਿਲ੍ਹਾ ਜਲੰਧਰ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ, ਅਲੀਸ਼ਾ ਪੁੱਤਰੀ ਹਰਮੇਸ਼ ਲਾਲ ਨੇ ਸੈਕੰਡਰੀ ਵਿੰਗ ਵਿੱਚ ਦੂਸਰਾ ਸਥਾਨ ਪ੍ਰਾਪਤ ਕੀਤਾ, ਇਸੇ ਤਰ੍ਹਾਂ ਸਲੋਗਨ ਲਿਖਣ ਵਿੱਚ ਪਵਨ ਪੁੱਤਰੀ ਚਰਨਜੀਤ ਸਿੰਘ ਨੇ ਸੈਕੰਡਰੀ ਵਿੰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਲਵਪ੍ਰੀਤ ਪੁੱਤਰ ਚਰਨਜੀਤ ਸਿੰਘ ਨੇ ਮਿਡਲ ਵਿੰਗ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਅਤੇ ਇਸ ਮੌਕੇ ਗਾਈਡ ਅਧਿਆਪਕ ਸ੍ਰੀਮਤੀ ਮਨਦੀਪ ਕੌਰ, ਸਕੂਲ ਸਟਾਫ, ਵਿਦਿਆਰਥੀਆਂ ਦੇ ਮਾਪੇ ਅਤੇ ਸਮੂਹ ਸਕੂਲ ਵਿਦਿਆਰਥੀ ਆਦਿ ਹਾਜ਼ਰ ਸਨ

Post a Comment

0 Comments