ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਪੌਦੇ ਲਗਾਏ

ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ  ਸਿਹਤ ਕੇਂਦਰ 

ਖਿਆਲਾ ਕਲਾਂ ਵਿਖੇ ਪੌਦੇ ਲਗਾਏ


ਮਾਨਸਾ, 17 ਅਗਸਤ: ਗੁਰਜੰਟ ਸਿੰਘ ਬਾਜੇਵਾਲੀਆ

  ਸਿਹਤ ਬਲਾਕ ਖਿਆਲਾ ਕਲਾਂ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਵਾਤਾਵਰਨ ਫ਼ਲਦਾਰ, ਛਾਂਦਾਰ ਬੂਟੇ ਅਤੇ ਤ੍ਰਿਵੈਣੀ ਲਗਾਈ ਗਈ। 

ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾ ਨੇ ਕਿਹਾ ਕਿ ਧਰਤੀ ਨੂੰ ਸੁੰਦਰ, ਹਰਿਆਵਲ ਭਰਪੂਰ ਅਤੇ ਰਹਿਣਯੋਗ ਬਣਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਹਰ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।  ਉਨਾਂ ਕਿਹਾ ਕਿ ਰੁੱਖ ਲਗਾਉਣ ਦੇ ਨਾਲ-ਨਾਲ ਸਾਨੂੰ ਇਨ੍ਹਾਂ ਦੀ ਸਾਂਭ-ਸੰਭਾਲ ਵੀ ਕਰਨੀ ਚਾਹੀਦੀ ਹੈ। ਉਨਾਂ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਦਰੱਖਤ ਲਗਾ ਕੇ ਉਨਾਂ ਨੂੰ ਪਾਲਦੇ ਹੋਏ ਸੁਰੱਖਿਅਤ ਰੱਖਣ ਵਿੱਚ ਹਰੇਕ ਵਿਅਕਤੀ ਆਪਣਾ ਯੋਗਦਾਨ ਜ਼ਰੂਰ ਪਾਵੇ।

ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਡਾ. ਮੋਨਿਕਾ ਯਾਦਵ ਦੇ ਯਤਨਾਂ ਸਦਕਾ ਬਲਾਕ ਅਫ਼ਸਰ ਸੁਖਦੇਵ ਸਿੰਘ, ਬਲਜੀਤ ਸਿੰਘ, ਬੀਟ ਇੰਚਾਰਜ ਕਿ੍ਰਸ਼ਨ ਸਿੰਘ ਅਤੇ ਮਨਦੀਪ ਕੌਰ ਨੇ ਲਗਭਗ 220 ਪੌਦਿਆਂ ਅਤੇ ਤਿ੍ਰਵੈਣੀ ਲਗਾਉਣ ਵਿੱਚ ਸਹਾਇਤਾ ਕੀਤੀ। ਸਿਹਤ ਅਧਿਕਾਰੀਆਂ ਡਾਕਟਰ ਹਰਮਨਦੀਪ ਸਿੰਘ ਅਤੇ ਸਿਹਤ ਕਰਮਚਾਰੀਆਂ ਨੇ ਪੌਦੇ ਲਗਾ ਕੇ ਸੰਭਾਲ ਕਰਨ ਦਾ ਪ੍ਰਣ ਵੀ ਲਿਆ।

Post a Comment

0 Comments