ਅੱਖਾਂ ਦਾਨ ਮਹਾਂਦਾਨ’ ਦੇ ਨਾਅਰੇ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ-ਜਾਗਰੂਕਤਾ ਕੈਂਪ ਲਗਾਇਆ

 ਅੱਖਾਂ ਦਾਨ ਮਹਾਂਦਾਨ’ ਦੇ ਨਾਅਰੇ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ-ਜਾਗਰੂਕਤਾ ਕੈਂਪ ਲਗਾਇਆ


ਮਾਨਸਾ, 30 ਅਗਸਤ: ਗੁਰਜੰਟ ਸਿੰਘ ਬਾਜੇਵਾਲੀਆ
 

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ਹੇਠ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ  ਸਿਵਲ ਸਰਜਨ  ਡਾ.ਹਰਿੰਦਰ ਸ਼ਰਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਅੱਖਾਂ ਦਾਨ ਮਹਾਂ ਦਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਤਮੰਨਾ ਸੰਘੀ ਨੇ ਦੱਸਿਆ ਕਿ 37 ਵਾਂ ਨੈਸ਼ਨਲ ਅੱਖਾਂ ਦਾਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ 22 ਤੱਕ ਮਨਾਇਆ ਜਾ ਰਿਹਾ ਹੈ, ਅੱਖਾਂ ਦਾਨ ਸਬੰਧੀ ਫੈਸਲਾ ਮੌਤ ਤੋਂ ਪਹਿਲਾਂ ਅਤੇ ਅੱਖਾਂ ਦਾਨ ਮੌਤ ਉਪਰੰਤ ਹੀ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦਾਨੀ ਅਤੇ ਪ੍ਰਾਪਤਕਰਤਾ ਲਈ ਕੋਈ ਵੀ ਖਰਚਾ ਨਹੀਂ ਹੋਵੇਗਾ। ਮੌਤ ਉਪਰੰਤ ਦਾਨ ਕੀਤੀਆਂ ਅੱਖਾਂ ਨਾਲ ਕਿਸੇ ਨੇਤਰਹੀਣ ਵਿਅਕਤੀ ਦੀ ਜ਼ਿੰਦਗੀ ਰੌਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਛੇ ਤੋਂ ਅੱਠ ਘੰਟਿਆਂ ਦੇ ਅੰਦਰ ਅੰਦਰ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਕਰਨਾ ਇਕ ਪਵਿੱਤਰ ਕਾਰਜ ਹੈ, ਇਸ ਨੂੰ ਪਰੰਪਰਾਗਤ ਤੌਰ ’ਤੇ ਅਪਨਾਉਣਾ ਚਾਹੀਦਾ ਹੈ।

ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ  ਸਾਡੇ ਦੇਸ਼ ਅੰਦਰ 15 ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ, ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਤੋਂ ਅੰਨ੍ਹੇਪਣ ਦਾ ਸ਼ਿਕਾਰ ਹਨ। ਦਿਨ ਪ੍ਰਤੀ ਦਿਨ ਅੱਖਾਂ ਦੀ ਘਾਟ ਕਾਰਨ ਇਨ੍ਹਾਂ ਦੀ ਗਿਣਤੀ ਵਿਚ ਹੋਰ ਵਾਧਾ ਹੋ ਰਿਹਾ ਹੈ, ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ,ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ ਘਰ ਤੱਕ ਪਹੁੰਚਾਈਏ। ਉਨ੍ਹਾਂ ਕਿਹਾ ਕਿ ਸਾਨੂੰ ਜਨ ਸਮੂਹ ਨੂੰ ਇਸ ਦਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਅੱਖਾਂ ਦਾਨ ਦੀ ਇਸ ਮੁਹਿੰਮ ਨਾਲ ਜੋੜਨਾ ਚਾਹੀਦਾ ਹੈ।

ਇਸ ਮੌਕੇ ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਤੋਂ ਇਲਾਵਾ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ

Post a Comment

0 Comments