ਸੁਲਤਾਨਪੁਰ ਲੋਧੀ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ

 ਸੁਲਤਾਨਪੁਰ ਲੋਧੀ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ

"ਕੇਸਰੀ ਦਸਤਾਰ ਮੋਟਰ ਸਾਈਕਲ ਮਾਰਚ " ਉਤਸਾਹ ਨਾਲ ਕੱਢਿਆ 

ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ, ਵੱਖ ਵੱਖ ਥਾਵਾਂ ਤੇ ਕੀਤਾ ਨਿੱਘਾ ਸਵਾਗਤ 



ਸੁਲਤਾਨਪੁਰ ਲੋਧੀ 14 ਅਗਸਤ (ਪ੍ਰਨੀਤ ਕੌਰ) ਹੈ 

ਦਸਤਾਰ ਸਿੱਖੀ ਦੀ ਆਨ ਸ਼ਾਨ ਅਤੇ ਪਹਿਚਾਣ ਹੈ। ਦਸਤਾਰ ਦੀ ਦਾਤ , ਦਸ ਗੁਰੂ ਸਾਹਿਬਾਨਾਂ, ਸਿੱਖਾਂ, ਸਿੰਘਾਂ ਤੇ ਸ਼ਹੀਦਾਂ ਵੱਲੋਂ ਬਖਸ਼ਿਆ ਮਾਣ ਤੇ ਸਤਿਕਾਰ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਕੇਸਰੀ ਦਸਤਾਰ ਮਾਰਚ ਨੂੰ ਅਰੰਭ ਕਰਨ ਸਮੇਂ ਕਹੇ। ਅੱਜ ਬਹੁਤ ਹੀ ਦੁੱਖ ਤੇ ਚਿੰਤਾ ਦਾ ਵਿਸ਼ਾ ਹੈ ਕਿ ਸਿੱਖਾਂ ਤੇ ਖ਼ਾਸ ਕਰ ਸਿੱਖ ਬੱਚਿਆਂ ਦੇ ਸਿਰਾਂ ਤੋਂ ਦਸਤਾਰਾਂ ਤੇ ਕੇਸਕੀਆਂ ਅਲੋਪ ਹੋ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰਸੇ ਨਾਲ ਜੁੜਨ ਅਤੇ ਸਿਰਾਂ ਤੇ ਦਸਤਾਰ ਜਰੂਰ ਸਜਾਉਣ। ਇਸ ਮੌਕੇ ਪਾਲ ਸਿੰਘ ਫਰਾਂਸ ਨੇ ਆਖਿਆ ਕਿ ਵਿਦੇਸ਼ਾਂ ਵਿਚ ਸਿੱਖ ਦਸਤਾਰ ਦੇ ਮਾਣ ਸਨਮਾਨ ਲਈ ਲੜਾਈ ਲੜ ਰਹੇ ਹਨ ਪਰ ਪੰਜਾਬ ਵਿਚ ਸ਼੍ਰੋਮਣੀ ਸਿੱਖ ਸੰਸਥਾਵਾਂ ਅਤੇ ਅਖੌਤੀ ਪੰਥਕ ਸਰਕਾਰਾਂ ਦੀ ਸਾਜ਼ਿਸ਼ੀ ਅਣਗਹਿਲੀ ਨੇ ਦਸਤਾਰਾਂ ਰੋਲ ਕੇ ਰੱਖ ਦਿੱਤੀਆਂ ਹਨ। ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਰਾਹੀਂ ਹੀ ਸਿੱਖ ਪੰਥ ਅਤੇ ਦਸਤਾਰ ਫੁਲਵਾੜੀ ਨੂੰ ਬਚਾਇਆ ਅਤੇ ਵਧਾਇਆ ਜਾ ਸਕਦਾ ਸੀ, ਪਰ ਅਜਿਹਾ ਨਹੀਂ ਹੋਇਆ। ਸਾਡੇ ਸਿੱਖ ਆਗੂਆਂ ਨੇ ਆਪਣੇ ਸੌੜੇ ਰਾਜਸੀ ਹਿੱਤਾਂ ਅਤੇ ਲਾਲਚਾਂ ਤੇ ਸਵਾਰਥਾਂ ਕਰਕੇ ਇਸ ਪਾਸੇ ਧਿਆਨ ਨਹੀਂ ਦਿੱਤਾ। ਅੱਜ ਹਾਲਾਤ ਇਹ ਬਣ ਗਏ ਹਨ ਕਿ ਸਿੱਖ ਆਪਣੇ ਘਰ ਪੰਜਾਬ ਵਿਚ ਹੀ ਘੱਟ ਗਿਣਤੀ ਵੱਲ ਵੱਧ ਰਹੇ ਹਨ। ਇਥੋਂ ਦੇ ਹਾਲਾਤ ਨਸ਼ੇ, ਬੇਰੋਜ਼ਗਾਰੀ ਤੇ ਅਸੁਰੱਖਿਆ ਦੀ ਭਾਵਨਾ ਨੇ ਪੰਜਾਬੀਆਂ ਦਾ ਮੋਹ ਪੰਜਾਬ ਨਾਲੋਂ ਤੋੜ ਦਿੱਤਾ ਹੈ। ਸਾਨੂੰ ਸਾਰਿਆਂ ਤੇ ਖਾਸ ਕਰ ਸਾਡੇ ਸਿੱਖ ਆਗੂਆਂ ਤੇ ਸੰਸਥਾਵਾਂ ਨੂੰ ਇਸ ਪਾਸੇ ਤੁਰੰਤ ਵੇਖਣ ਤੇ ਤਵੱਜੋ ਦੇਣ ਦੀ ਲੋੜ ਹੈ। 

ਇਹ ਮਾਰਚ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਭਾਈ ਹਰਜਿੰਦਰ ਸਿੰਘ ਹੈਡ ਗ੍ਰੰਥੀ ਵੱਲੋਂ ਅਰੰਭਤਾ ਦੀ ਅਰਦਾਸ ਉਪਰੰਤ ਸ਼ੁਰੂ ਹੋ ਕੇ ਤਲਵੰਡੀ ਚੌਧਰੀਆਂ, ਟਿੱਬਾ, ਸੈਦਪੁਰ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਗੋਇੰਦਵਾਲ ਸਾਹਿਬ, ਖਡੂਰ ਸਾਹਿਬ ਅਤੇ ਤਰਨਤਾਰਨ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਸੰਪੰਨ ਹੋਇਆ। 

 ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਅਤੇ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ ਅਤੇ ਚਾਹਵਾਨ ਸੰਗਤਾਂ ਦੇ ਦਸਤਾਰਾਂ ਵੀ ਬੰਨੀਆਂ ਗਈਆਂ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਦਸਤਾਰ ਮਾਰਚ ਦਾ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸਮੂਹ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਘਰ ਵਿਖੇ ਅਤੁੱਟ ਲੰਗਰ ਲਗਾਏ ਗਏ।

ਉਪਰੰਤ ਮੁੰਡੀ ਮੋੜ ਵਿਖੇ ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਗੁਰਸਰ ਸਾਹਿਬ ਵਾਲਿਆਂ ਵੱਲੋਂ ਦਸਤਾਰ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਫਰੂਟ ਦੇ ਅਤੁੱਟ ਲੰਗਰ ਲਗਾਏ ਗਏ। 

ਇਸ ਮੌਕੇ ਬਲਵਿੰਦਰ ਸਿੰਘ ਮੈਂਬਰ ਲੋਕ ਅਧਿਕਾਰ ਲਹਿਰ ਨੇ ਦੱਸਿਆ ਕਿ ਪਿਛਲੇ ਦਿਨੀਂ ਬਹੁਤ ਸਾਰੇ ਸਿੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ, ਦਰਬਾਰ - ਏ - ਪੰਜਾਬ ਨਾਮ ਹੇਠ ਪੰਥ ਤੇ ਪੰਜਾਬ ਪ੍ਰਸਤ ਲੋਕ ਪੱਖੀ , ਸੰਘਰਸ਼ ਕਰ ਰਹੀਆਂ ਧਿਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦੇ ਸਹਿਯੋਗ ਸਦਕਾ ਹੀ ਇਹ ਮਾਰਚ ਨੇਪਰੇ ਚੜਿਆ ਹੈ। ਪੰਜਾਬ ਦੀ ਧਰਤੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ, " ਕਿਰਤ ਕਰੋ , ਨਾਮ ਜਪੋ ਤੇ ਵੰਡ ਛਕੋ ਵਾਲੀ ਸਾਂਝੀਵਾਲਤਾ " ਵਾਲੀ ਜੀਵਨ ਸ਼ੈਲੀ ਦਾ ਸੁਨੇਹਾ ਸਮਾਜ ਵਿਚ ਜਾਣਾ ਚਾਹੀਦਾ ਹੈ।ਦਸਤਾਰ ਮਾਰਚ ਜਿੱਥੇ ਸਿੱਖੀ ਤੇ ਦਸਤਾਰ ਦੀ ਮਹੱਤਤਾ ਨੂੰ ਦਰਸਾਉਣ ਲਈ ਕੀਤਾ ਗਿਆ ਉਪਰਾਲਾ ਹੈ। ਇਸ ਮੌਕੇ 

ਗੁਰਦੀਪ ਸਿੰਘ ਬਠਿੰਡਾ, ਭਾਈ ਸਤਨਾਮ ਸਿੰਘ ਖੰਡਾ, ਮੈਨੇਜਰ ਸਰਬਦਿਆਲ ਸਿੰਘ, ਬਾਬਾ ਬਲਵਿੰਦਰ ਸਿੰਘ ਰੱਬ ਜੀ, ਹਰਜਿੰਦਰ ਸਿੰਘ ਚੰਡੀਗੜ੍ਹ ਹੈਂਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਜੋਗਾ ਸਿੰਘ ਸਰਪੰਚ ਚੱਕ ਚੇਲਾ, ਕਰਮਜੀਤ ਸਿੰਘ ਕਪੂਰਥਲਾ, ਗੁਰਮੁਖ ਸਿੰਘ ਬਦੇਸਾ, ਜਸਵੰਤ ਸਿੰਘ ਨੰਢਾ ਵਾਈਸ ਮੈਨੇਜਰ ਗੁਰਦੁਆਰਾ ਬੇਬੇ ਨਾਨਕੀ ਜੀ, ਗੁਰਵਿੰਦਰ ਸਿੰਘ ਬੋਪਾਰਾਏ , ਗੁਰਵਿੰਦਰ ਕੌਰ ਗੱਤਕਾ ਕੋਚ, ਬਲਜਿੰਦਰ ਸਿੰਘ ਸ਼ੇਰਾ, ਗੁਰਦਿਆਲ ਸਿੰਘ, ਸਵਰਨ ਸਿੰਘ ਸਾਬਕਾ ਸਰਪੰਚ, ਭਾਈ ਜੋਗਾ ਸਿੰਘ, ਬਚਿੱਤਰ ਸਿੰਘ, ਲਖਵੀਰ ਸਿੰਘ ਖਿੰਡਾ, ਲਸ਼ਕਰ ਸਿੰਘ ਰਹੀਮਪੁਰ , ਗੁਰਦੇਵ ਸਿੰਘ ਫੌਜੀ ਕਲੋਨੀ ਆਦਿ ਹਾਜ਼ਰ ਸਨ

Post a Comment

0 Comments