''ਸਾਡੇ ਬਜ਼ੁਰਗਾਂ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡੀ ਭੂਮਿਕਾ(ਬਲਦੇਵ ਕੱਕੜ)

 ''ਸਾਡੇ ਬਜ਼ੁਰਗਾਂ  ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡੀ  ਭੂਮਿਕਾ(ਬਲਦੇਵ ਕੱਕੜ)


ਬੁਢਲਾਡਾ (ਦਵਿੰਦਰ ਸਿੰਘ ਕੋਹਲੀ)
ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡੀ ਅਤੇ ਅਹਿਮ ਭੂਮਿਕਾ ਹੈ, ਉਹਨਾਂ ਦੀ ਯੋਗ ਅਗਵਾਈ ਸਦਕਾ ਹੀ ਅਸੀਂ ਅੱਜ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਾਂ ਅਤੇ ਤਰੱਕੀ ਦੀਆਂ ਨਵੀਂਆਂ ਮੰਜਿਲਾ ਛੂਹ ਰਹੇ ਹਾਂ''। ਇਹ ਸ਼ਬਦ ਬਲਦੇਵ ਕੱਕੜ ਪ੍ਰਧਾਨ ਸੰਜੀਵਨੀ ਵੈਲਫ਼ੇਅਰ ਸੋਸਾਇਟੀ ਬੁਢਲਾਡਾ ਨੇ ਅੱਜ  ਇਕ ਸਮਾਗਮ ਦੋਰਾਨ ਦਸੇ।ਬਾਬੂ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਹੀ ਸਾਡੇ ਭਾਰਤੀ ਸਮਾਜ ਅਤੇ ਪਰੰਪਰਾ ਵਿੱਚ ਸਾਂਝੇ ਪਰਿਵਾਰਾਂ ਦਾ ਬਹੁਤ ਮਹੱਤਵ ਰਿਹਾ ਹੈ। ਇਸ ਰੀਤੀ ਨੂੰ ਅੱਗੇ ਵਧਾਉਦੇ ਹੋਏ ਸਾਨੂੰ ਅੱਜ ਵੀ ਬਜ਼ੁਰਗਾਂ ਨੂੰ ਪੂਰਾ ਮਾਣ-ਸਤਿਕਾਰ ਦੇਣਾ ਚਾਹੀਦਾ ਹੈ, ਕਿਉਂਕਿ ਸਾਂਝੇ ਪਰਿਵਾਰ ਵਿੱਚ ਰਹਿੰਦੇ ਹੋਏ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਖੁਸ਼ਹਾਲ ਜ਼ਿੰਦਗੀ ਦਾ ਆਨੰਦ ਲੈ ਸਕਦੇ ਹਾਂ। ਉਹਨਾਂ ਸਮਾਗਮ ਵਿੱਚ ਹਾਜ਼ਰ ਬਜ਼ੁਰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਿਟਾਇਰਮੈਂਟ ਜਿੰਦਗੀ ਦਾ ਅੰਤ ਨਹੀਂ ਹੈ, ਸਗੋਂ ਇਹ ਜ਼ਿੰਦਗੀ ਦੀ ਦੂਜੀ ਪਾਰੀ ਦੀ ਸ਼ੁਰੂਆਤ ਹੈ, ਇਸ ਸਮੇਂ ਦੀ ਵਰਤੋਂ ਜ਼ਿੰਦਗੀ ਦੇ ਕੁੱਝ ਅਧੂਰੇ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਅਤੇ ਸਮਾਜ ਸੁਧਾਰ ਲਈ ਕੀਤੀ ਜਾ ਸਕਦੀ ਹੈ।

ਉਹਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਦਾ ਤਨੋ-ਮਨੋਂ ਸਤਿਕਾਰ ਕਰਨ ਤਾਂ ਕਿ ਸੱਭਿਅਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਨੀਲਮ ਕੱਕੜ ਮੈਂਬਰ ਜਿਲਾ ਬਾਲ ਭਲਾਈ ਕਮੇਟੀ ਮਾਨਸਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੁਰੱਖਿਆ ਲਈ ਕੁੱਝ ਨਿਯਮ/ਕਾਨੂੰਨ ਬਣਾਏ ਗਏ ਹਨ। ਜੇਕਰ ਕਿਸੇ ਵੀ ਬਜ਼ੁਰਗ ਦੀ ਉਹਨਾਂ ਦੇ ਪਰਿਵਾਰ ਵੱਲੋਂ ਦੇਖ-ਭਾਲ ਨਹੀਂ ਕੀਤੀ ਜਾਂਦੀ ਜਾਂ ਘਰ ਤੋਂ ਕੱਢ ਦਿੱਤਾ ਜਾਂਦਾ ਹੈ ਤਾਂ ਉਹ ਬਜ਼ੁਰਗ ਆਪਣੀ ਸ਼ਿਕਾਇਤ ਸਮਾਜਿਕ ਸੁਰੱਖਿਆ ਵਿਭਾਗ ਨੂੰ ਜ਼ਿਲਾ ਪੱਧਰ/ਸਬ-ਡਵੀਜ਼ਨ ਪੱਧਰ 'ਤੇ ਕਰ ਸਕਦਾ ਹੈ। ਕਾਨੂੰਨ ਅਨੁਸਾਰ ਉਸ ਬਜ਼ੁਰਗ ਨੂੰ ਬਣਦੇ ਹੱਕ ਦਿਵਾਏ ਜਾਣਗੇ। ਉਹਨਾਂ ਦੱਸਿਆ ਕਿ ਜੇਕਰ ਕਿਸੇ ਬਜ਼ੁਰਗ ਨੂੰ ਬੁਢਾਪਾ ਪੈਨਸ਼ਨ ਮਿਲਣ ਵਿੱਚ ਕੋਈ ਪਰੇਸ਼ਾਨੀ ਹੋਵੇ ਤਾਂ ਉਹਨਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ। ਇਸ ਸਮੇ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੇ ਮਾਸਟਰ ਕੁਲਵੰਤ ਸਿੰਘ,ਨੱਥਾ ਸਿੰਘ,ਮੈਡਮ ਬੀਰ ਦਿਵੇਂਦਰ ਜਿਲਾ ਬਾਲ ਭਲਾਈ ਕਮੇਟੀ ਮਾਨਸਾਂ, ਰਾਜਿੰਦਰ ਸੋਢੀ ਹਾਜਰ ਸਨ

Post a Comment

0 Comments