ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

 ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)
-ਜੁਗੋ-ਜੁਗ ਅਟੱਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿੱਚ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਮੁਹੱਲਾ ਧਰਮਪੁਰਾ ਵਿਖੇ ਸਮੂਹ ਸਾਧ ਸੰਗਤ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਧੁਰ ਕੀ ਬਾਣੀ ਆਈ ਤਿਨਿ ਸਗਲੀ ਚਿੰਤ ਮਿਟਾਈ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਭੋਗ ਉਪਰੰਤ ਹਜੂਰੀ ਰਾਗੀ ਭਾਈ ਸਰਵਣ ਸਿੰਘ ਅਤੇ ਭਾਈ ਅਵਤਾਰ ਸਿੰਘ ਜੀ ਦੇ ਰਾਗੀ ਜਥੇ ਵੱਲੋ ਗੁਰਬਾਣੀ ਕੀਰਤਨ ਰਾਹੀ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਵਾਨ ਸਿੰਘ ਗੁਲਿਆਣੀ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਤੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪ੍ਰਧਾਨ ਦੀਵਾਨ ਸਿੰਘ ਗੁਲਿਆਣੀ ਅਤੇ ਹਰਭਜਨ ਸਿੰਘ ਬਜਾਜ ਨੇ ਰਾਗੀ ਜੱਥੇ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।ਇਸ ਮੌਕੇ ਸੈਕਟਰੀ ਸੁਰਜੀਤ ਸਿੰਘ,ਸੁਖਵਿੰਦਰ ਸਿੰਘ ਖਜਾਨਚੀ,ਸ. ਜੋਗਿੰਦਰ ਸਿੰਘ ਬਾਬਾ,ਹਰਭਜਨ ਸਿੰਘ ਬਜਾਜ,ਸੋਨੂੰ ਐਮ ਸੀ, ਅਮਰਜੀਤ ਸਿੰਘ,ਮਨਪ੍ਰੀਤ ਸਿੰਘ, ਸੋਹਨ ਸਿੰਘ,ਦਲੇਰ ਸਿੰਘ ਅਤੇ ਹਰਨਾਮ ਸਿੰਘ‌ ਆਦਿ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਭੋਗ ਉਪਰੰਤ ਗੁਰੂ ਕਾ ਮਹਾਨ ਲੰਗਰ ਅਤੁੱਟ ਵਰਤਾਇਆ ਗਿਆ।

Post a Comment

0 Comments