ਪਿੰਡ ਪੱਧਰ ’ਤੇ ਘਰ ਘਰ ਜਾ ਕੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾਂ ਜਾ ਰਿਹੈ ਜਾਗਰੂਕ

ਪਿੰਡ ਪੱਧਰ ’ਤੇ ਘਰ ਘਰ ਜਾ ਕੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾਂ ਜਾ ਰਿਹੈ ਜਾਗਰੂਕ

ਵਿਸ਼ੇਸ਼ ਜਾਗਰੂਕਤਾ ਹਫ਼ਤੇ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ  ਜਾਰੀ 


ਗੁਰਜੰਟ ਸਿੰਘ ਬਾਜੇਵਾਲੀਆ 
ਮਾਨਸਾ, 03 ਅਗਸਤ:ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਵਿਜੈ ਕੁਮਾਰ ਨੇ ਸਿਹਤ ਕੇਂਦਰ ਬੋੜਾਵਾਲ ਵਿਖੇ ਇੱਕਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਿਤੀ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ ਮਾਂ ਦੇ ਦੁੱਧ ਸਬੰਧੀ ਹਫ਼ਤਾ ਹਰ ਸਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਵੱਲੋਂ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਊਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ-ਏ ਨਾਲ ਭਰਪੂਰ ਹੁੰਦਾ ਹੈ।

ਉਨਾਂ  ਦੱਸਿਅ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ । ਇਹ ਬੱਚਿਆਂ ਨੂੰ  ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸੀਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ

ਇਸ ਮੌਕੇ ਬੋਲਦਿਆਂ ਕਰਮਜੀਤ ਕੌਰ ਏ.ਐਨ.ਐਮ. ਸਬ ਸੈਂਟਰ ਬੋੜਾਵਾਲ ਨੇ ਦੱਸਿਆ ਕਿ ਬੱਚੇ ਨੂੰ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਵੇ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆਂ ਵਿਚਾਰ ਲਿਆਉਣੇ , ਬੱਚੇ ਦਾ ਮੂੰਹ ਛਾਤੀ ਦੇ ਏਨਾ ਨੇੜੇ ਨਾ ਰੱਖੋਂ ਕਿ ਉਸ ਦਾ ਨੱਕ ਦੱਬ ਜਾਵੇ ਅਤੇ ਸਾਹ ਲੈਣ ਵਿੱਚ ਕੋਈ ਮੁਸ਼ਕਿਲ ਨਾ ਹੋਵੇ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਉਸ ਨੂੰ ਡਕਾਰ ਜਰੂਰ ਦਿਵਾਓ।

ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ ਵੱਲੋਂ ਸਮੇਂ ਸਮੇਂ ’ਤੇ ਇਹਨਾਂ ਜਾਗਰੂਕਤਾ ਦਿਵਸ ’ਤੇ ਵਿਸ਼ੇਸ਼ ਹਫਤਿਆਂ ਮੌਕੇ ਸਾਰੇ ਜ਼ਿਲ੍ਹੇ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਕਰਮੀਆਂ ਦੀ ਮਦਦ ਨਾਲ ਪਿੰਡ ਪੱਧਰ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੁਮਨ ਰਾਣੀ ਸੀ.ਐੱਚ.ਓ. ਅਮਰਜੀਤ ਸਿੰਘ ਐਮ.ਪੀ.ਡਬਲਿਊ ਮੇਲ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਹਨ।

Post a Comment

0 Comments