ਖੇਡਾਂ ਵਤਨ ਪੰਜਾਬ ਦੀਆਂ ਵਿਚ ਖਿਡਾਰੀਆਂ ਦੀ ਵਧੇਰੇ ਸ਼ਮੂਲੀਅਤ ਯਕੀਨੀ ਬਣਾਉਣ ਲਈ-ਜਾਗਰੂਕਤਾ ਕੈਂਪ ਲਗਾਇਆ

 ਖੇਡਾਂ ਵਤਨ ਪੰਜਾਬ ਦੀਆਂ ਵਿਚ ਖਿਡਾਰੀਆਂ ਦੀ ਵਧੇਰੇ ਸ਼ਮੂਲੀਅਤ ਯਕੀਨੀ ਬਣਾਉਣ ਲਈ-ਜਾਗਰੂਕਤਾ ਕੈਂਪ ਲਗਾਇਆ


ਮਾਨਸਾ, 24 ਅਗਸਤ: ਗੁਰਜੰਟ ਸਿੰਘ ਬਾਜੇਵਾਲੀਆ

ਖੇਡਾਂ ਵਤਨ ਪੰਜਾਬ ਦੀਆਂ ਵਿਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਕਰਵਾਉਣ ਦੇ ਮੰਤਵ ਨਾਲ ਯੁਵਕ ਸੇਵਾਵਾ ਵਿਭਾਗ ਅਤੇ ਜ਼ਿਲਾ ਬਾਲ ਸੁਰੱਖਿਆ ਵਿਭਾਗ ਵੱਲੋ ਗੁਰੂ ਨਾਨਕ ਕਾਲਜ ਬੁਢਲਾਡਾ ਵਿੱਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਵੀਰ ਸਿੰਘ ਮਾਨ ਅਤੇ ਸਟੇਟ ਅਵਾਰਡੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕਾਂ ਮਾਨਸਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿਖੇ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ ਅਤੇ ਰੱਸਾ-ਕੱਸੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 01 ਸਤੰਬਰ ਤੋਂ ਲੈ ਕੇ 07 ਸਤੰਬਰ 2022 ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਾਂ ਖੇਡਾਂ ’ਚ ਹੁਣ ਪੰਜਾਬ ਦੀ ਰਵਾਇਤੀ ਖੇਡ ਸਰਕਲ ਸਟਾਇਲ ਕਬੱਡੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਨ-ਲਾਈਨ ਪੋਰਟਲ  www.punjabkhedmela2022.in ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਕਰਵਾਉਣ।

ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਬਲਾਕ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ, ਸਰਦੂਲਗੜ੍ਹ ਦੇ ਪਿੰਡ ਕੁਸਲਾ, ਭੀਖੀ ਦੇ ਰਾਇਲ ਕਾਲਜ ਬੋੜਾਵਾਲ ਵਿਖੇ, ਝੁਨੀਰ ਦੇ ਇਨਲਾਈਟਡ ਫਿਜ਼ੀਕਲ ਕਾਲਜ ਅਤੇ ਬੁਢਲਾਡਾ ਦੇ ਸ਼੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀਆਂ ਅਤੇ ਖਿਡਾਰਨਾਂ ਵੱਲੋਂ ਭਾਗ ਲਿਆ ਜਾਵੇਗਾ।

ਇਸ ਮੋਕੇ ਕਾਰਜਕਾਰੀ ਪ੍ਰਿੰਸੀਪਲ ਬਿੱਕਰਮਜੀਤ ਸਿੰਘ, ਪ੍ਰੋਗਰਾਮ ਅਫ਼ਸਰ ਗੁਰਦੀਪ ਸਿੰਘ, ਡਿੰਪਲ ਫਰਮਾਹੀ, ਡਾ. ਰਿਸ਼ੀ ਕੁਮਾਰ, ਡਾ. ਗੁਰਜਸ ਕੋਰ, ਮਨੀਸ਼ਾ, ਸਿਮਰਨਜੀਤ ਸਿੰਘ ਅਤੇ ਕੁਲਵੀਰ ਕੌਰ ਹਾਜਰ ਸਨ

Post a Comment

0 Comments