ਵਹੀਕਲ ਚੋਰ ਨੂੰ ਕਾਬੂ ਕਰਕੇ ਚੋਰੀ ਦੇ 2 ਮੋਟਰਸਾਈਕਲ ਕੀਤੇ ਬਰਾਮਦ

 ਵਹੀਕਲ ਚੋਰ ਨੂੰ ਕਾਬੂ ਕਰਕੇ ਚੋਰੀ ਦੇ 2 ਮੋਟਰਸਾਈਕਲ ਕੀਤੇ ਬਰਾਮਦ


ਮਾਨਸਾ 06 ਸਤੰਬਰ ਗੁਰਜੰਟ ਸਿੰੰਘ ਬਾਜੇਵਾਲੀਆਂ
 

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਮੁਲਜਿਮ ਇੰਦਰਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਖੋਖਰ ਖੁਰਦ ਨੂੰ ਕਾਬੂ ਕੀਤਾ ਗਿਆ ਹੈ। ਜਿਸ ਪਾਸੋਂ ਚੋੋਰੀ ਦੇ ਦੋ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਬਰਾਮਦ ਮੋੋਟਰਸਾਈਕਲਾਂ ਦੀ ਕੁੱਲ ਮਾਲੀਤੀ ਕਰੀਬ 55 ਹਜ਼ਾਰ ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਰਦੀਪ ਸਿੰਘ ਪੁੱਤਰ ਖੇਤਾ ਸਿੰਘ ਵਾਸੀ ਰਾਏਪੁਰ ਦਾ ਮੋਟਰਸਾਈਕਲ ਚੋਰੀ ਹੋਣ ਸਬੰਧੀ ਉਸਦੇ ਬਿਆਨ ਪਰ ਮੁਕੱਦਮਾ ਨੰਬਰ 153 ਮਿਤੀ 05^09^2022 ਅ/ਧ 379,411 ਹਿੰ:ਦੰ: ਥਾਣਾ ਸਿਟੀ^1 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਐਸ,ਆਈ, ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਿਟੀ^1 ਮਾਨਸਾ ਦੀ ਨਿਗਰਾਨੀ ਹੇਠ ਸ:ਥ: ਜਸਪਾਲ ਸਿੰਘ ਵੱਲੋ ਮੁਕੱਦਮਾ ਦੀ ਤਕਨੀਕੀ ਢੰਗ ਨਾਲ ਤਫਤੀਸ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੁਲਜਿਮ ਇੰਦਰਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਖੋਖਰ ਖੁਰਦ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋੋ 2 ਮੋੋਟਰਸਾਈਕਲ (ਪੀਬੀ,03ਵੀ^1520 ਅਤੇ ਨੰਬਰ ਪੀਬੀ,03ਏਜੀ^6498) ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਏ ਗਏ ਹਨ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਉਸਨੇ ਇਹ ਮੋਟਰਸਾਈਕਲ ਕਿੱਥੋੋ ਚੋਰੀ ਕੀਤੇ ਹਨ ਅਤੇ ਉਸ ਵੱਲੋਂ ਪਹਿਲਾਂ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਆਦਿ ਸਬੰਧੀ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Post a Comment

0 Comments