ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੁਗਾਇਆ ਵੱਡੀ ਗਿਣਤੀ ਬਿਜਲੀ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ-ਹਸਨ ਭਾਰਦਵਾਜ

 ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੁਗਾਇਆ ਵੱਡੀ ਗਿਣਤੀ ਬਿਜਲੀ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ-ਹਸਨ ਭਾਰਦਵਾਜ  


ਬਰਨਾਲਾ ,4,ਸਤੰਬਰ ਕਰਨਪ੍ਰੀਤ ਕਰਨ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੁਗਾਇਆ ਗਿਆ ਹੈ, ਜਿਸ ਸਦਕਾ ਜ਼ਿਲ੍ਹਾ ਬਰਨਾਲਾ 'ਚ ਇਸ ਵਾਰ ਵੱਡੀ ਗਿਣਤੀ ਬਿਜਲੀ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ। ਇਹ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਪੀ ਏ ਹਸਨ ਭਾਰਦਵਾਜ ਨੇ ਦੱਸਿਆ ਕਿ ਪੀਐੱਸਪੀਸੀਐੱਲ) ਵੱਲੋਂ ਹਰ ਦੋ ਮਹੀਨੇ ਲਈ 600 ਯੂਨਿਟ ਬਿਜਲੀ ਮੁਫ਼ਤ ਦਾ ਨੋਟੀਫਿਕੇਸ਼ਨ ਜੁਲਾਈ ਮਹੀਨੇ 'ਚ ਜਾਰੀ ਕੀਤਾ ਗਿਆ ਸੀ। ਇਸ ਨੋਟੀਫਿਕੇਸ਼ਨ 'ਚ ਸਾਰੇ ਘਰੇਲੂ ਖਪਤਕਾਰਾਂ, ਜੋ ਕੇਵਲ ਰਿਹਾਇਸ਼ੀ ਉਦੇਸ਼ਾਂ ਲਈ ਬਿਜਲੀ ਵਰਤਣ ਵਾਲੇ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਦੋ-ਮਹੀਨੇ/ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਹ ਰਿਆਇਤ 1 ਜੁਲਾਈ 2022 ਤੋਂ ਲਾਗੂ ਹੋ ਚੁੱਕੀ ਹੈ,ਪਰ ਇਹ ਰਿਆਇਤ ਸਰਕਾਰੀ ਹਸਪਤਾਲ/ਸਰਕਾਰੀ ਡਿਸਪੈਂਸਰੀਆਂ, ਸਾਰੇ ਧਾਰਮਿਕ ਸਥਾਨ, ਸਰਕਾਰੀ ਖੇਡ ਸੰਸਥਾਵਾਂ, ਸੈਨਿਕ ਰੈਸਟ ਹਾਊਸ, ਸਰਕਾਰੀ/ਸਰਕਾਰੀ ਸਹਾਇਤਾ ਪ੍ਰਰਾਪਤ ਵਿਦਿਅਕ ਸੰਸਥਾਵਾਂ ਤੇ ਅਟੈਚਡ ਹੋਸਟਲਾਂ 'ਤੇ ਲਾਗੂ ਨਹੀਂ। 

           ਨੋਟੀਫਿਕੇਸ਼ਨ ਮੁਤਾਬਕ ਸਾਰੇ ਘਰੇਲੂ ਖਪਤਕਾਰ ਜਿਹੜੇ ਰਿਹਾਇਸ਼ੀ ਉਦੇਸ਼ ਲਈ ਬਿਜਲੀ ਦੀ ਵਰਤੋਂ ਕਰਦੇ ਹਨ ਤੇ ਜਿਹਨਾਂ ਦੀ ਇਕ ਮਹੀਨੇ ਦੀ ਬਿਜਲੀ ਖਪਤ 300 ਯੂਨਿਟ ਤਕ ਤੇ ਦੋ ਮਹੀਨੇ ਦੀ ਖਪਤ 600 ਯੂਨਿਟ ਤਕ ਹੈ, ਉਹਨਾਂ ਖਪਤਕਾਰਾਂ ਲਈ ਭੁਗਤਾਨ ਬਿੱਲ ਜ਼ੀਰੋ ਹੈ ਭਾਵ ਇਨ੍ਹਾਂ ਖਪਤਕਾਰਾਂ ਤੋਂ ਕੋਈ ਊਰਜਾ ਚਾਰਜ, ਫਿਕਸਡ ਚਾਰਜ, ਮੀਟਰ ਦਾ ਕਿਰਾਇਆ ਤੇ ਸਰਕਾਰੀ ਲੈਵੀ/ਟੈਕਸ ਨਹੀਂ ਵਸੂਲੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁਫ਼ਤ ਬਿਜਲੀ ਨਾਲ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦਾ ਲਾਹਾ ਸੂਬੇ ਦੇ 22 ਲੱਖ ਲੋਕਾਂ ਨੇ ਲਿਆ ਹੈ ਜਿਨ੍ਹਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ

Post a Comment

0 Comments