ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਕਾਬੂ

  ਨਸ਼ਿਆਂ ਵਿਰੁੱਧ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਕਾਬੂ

^ 760 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ 

ਅਤੇ 10 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ 2 ਮੋਟਰਸਾਈਕਲ ਕੀਤੇ ਬਰਾਮਦ


ਮਾਨਸਾ, 01ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ 

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆ ਦੀ ਰੋੋਕਥਾਮ ਸਬੰਧੀ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ,ਆਈ,ਏ, ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਗੁਰਸੇਵਕ ਸਿੰਘ ਉਰਫ ਕਾਕਾ ਪੁੱਤਰ ਅਮਰਜੀਤ ਸਿੰਘ ਵਾਸੀ ਜੋਗਾ ਨੂੰ ਕਾਬੂ ਕਰਕੇ 760 ਨਸ਼ੀਲੀਆਂ ਗੋੋਲੀਆਂ ਮਾਰਕਾ ਲੋਮੋਟਿਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^2 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਝੁਨੀਰ ਦੇ ਸ:ਥ: ਅਮਰੀਕ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਪ੍ਰਦੀਪ ਸਿੰਘ ਉਰਫ ਸੇਵਕ ਪੁੱਤਰ ਦਰਸ਼ਨ ਸਿੰਘ ਅਤੇ ਚਮਕੌਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਅਨ ਝੰਡੂਕੇ ਨੂੰ ਮੋਟਰਸਾਈਕਲ ਬਜਾਜ ਸੀਟੀ,100 ਨੰਬਰੀ ਪੀਬੀ,51ਬੀ^2931 ਸਮੇਤ ਕਾਬੂ ਕਰਕੇ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਰਦੂਲਗੜ ਦੇ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਬਲਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਖੈਰਾ ਕਲਾਂ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਨੰਬਰੀ ਪੀਬੀH51ਸੀ^0188 ਸਮੇਤ ਕਾਬੂ ਕਰਕੇ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੇ ਹੌਲਦਾਰ ਮੁਖਤਿਆਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਾਇਬ ਸਿੰਘ ਪੁੱਤਰ ਨੇਕ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਐਸ,ਐਸ,ਪੀ, ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ, ਵੱਲੋਂ ਦੱਸਿਆ ਗਿਆ ਕਿ ਐਨ,ਡੀ,ਪੀ,ਐਸ, ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments