ਡਿਪਟੀ ਕਮਿਸ਼ਨਰ ਵੱਲੋਂ ਰਾਧਾ ਕ੍ਰਿਸ਼ਨ ਧਾਮ ਦਾ ਦੌਰਾ,ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ

ਡਿਪਟੀ ਕਮਿਸ਼ਨਰ ਵੱਲੋਂ ਰਾਧਾ ਕ੍ਰਿਸ਼ਨ ਧਾਮ ਦਾ ਦੌਰਾ,ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ


ਪੰਜਾਬ ਇੰਡੀਆ ਨਿਊਜ਼ ਬਿਊਰੋ 
ਫਰੀਦਕੋਟ 6 ਸਤੰਬਰ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਸਥਾਨਕ ਰਾਧਾ ਕ੍ਰਿਸ਼ਨ ਧਾਮ ਦੁਆਰਾ ਚਲਾਏ ਜਾ ਰਹੇ ਬੇਸਹਾਰਾ ਬੱਚਿਆਂ ਲਈ ਅਨਾਥ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅਨਾਥ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਸੰਚਾਲਕਾਂ ਤੋਂ ਬੱਚਿਆਂ ਦੇ ਰਹਿਣ-ਸਹਿਣ, ਖਾਣਾ, ਪੜਾਈ ਅਤੇ ਹਰ ਤਰ੍ਹਾਂ ਦੀ ਸਹੂਲਤ ਦੀ ਜਾਣਕਾਰੀ ਹਾਸਿਲ ਕੀਤੀ।
ਉਨ੍ਹਾਂ ਪ੍ਰਬੰਧਕਾਂ ਨੂੰ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਕਿਸੇ ਵੀ ਤਰ੍ਹਾਂ ਦੀ ਲੋੜ ਲਈ ਉਨ੍ਹਾਂ ਨਾਲ ਸਪੰਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਮੈਡਮ ਸੁਖਵਿੰਦਰ ਕੌਰ ਇੰਚਰਾਜ ਰਾਧਾ ਕ੍ਰਿਸ਼ਨ ਧਾਮ, ਦੀਪਕ ਸ਼ਰਮਾ, ਵਿਨੋਦ ਕੁਮਾਰ ਪੱਪੂ, ਕ੍ਰਿਸ਼ਨ ਗੋਪਾਲ ਲਾਡੀ, ਰਾਕੇਸ਼ ਮੌਂਗਾ ਆਦਿ ਵੀ ਹਾਜ਼ਰ ਸਨ।

Post a Comment

0 Comments