ਹਾੜ੍ਹੀ ਦੀਆਂ ਫ਼ਸਲਾਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਗਾਇਆ ਗਿਆ ਕਿਸਾਨ,ਮੇਲਾ ਯਾਦਗਾਰੀ ਹੋ ਨਿਬੜਿਆ

 ਹਾੜ੍ਹੀ ਦੀਆਂ ਫ਼ਸਲਾਂ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਲਗਾਇਆ ਗਿਆ ਕਿਸਾਨ,ਮੇਲਾ ਯਾਦਗਾਰੀ ਹੋ ਨਿਬੜਿਆ

ਪਰਾਲੀ ਤੇ ਪਾਣੀ ਦੀ ਸੰਭਾਲ ਕਰਕੇ ਵਿਗਿਆਨਕ ਖੇਤੀ ਸੰਭਵ ਹੋਵੇਗੀ-ਡਾ. ਇੰਦਰਬੀਰ ਸਿੰਘ ਨਿੱਜਰ


ਅੰਮਿ੍ਤਸਰ/ ਮਜੀਠਾ, 3 ਸਤੰਬਰ ( ਚੀਦਾ  )-
ਹਾੜ੍ਹੀ ਦੀਆਂ ਫਸਲਾਂ ਲਈ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਤੇ ਡਿਪਟੀ ਡਾਇਰੈਕਟਰ ਡਾ ਬਿਕਰਮਜੀਤ ਸਿੰਘ ਦੇਪ੍ਰਬੰਧਾ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਚ ਕਿਸਾਨ ਮੇਲੇ ਦਾ ਅਯੋਜਨ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋ ਸਥਾਨਕ ਸਰਕਾਰਾਂ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ ਤੇ ਪਹੁੰਚੇ ਤੇ ਰਸਮੀ ਰਿੱਬਨ ਕੱਟ ਕੇ ਮੇਲੇ ਦਾ ਉਦਘਾਟਨ ਕੀਤਾ। ਮੇਲੇ ਦੌਰਾਨ ਸੰਬੋਧਨ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪਰਾਲੀ ਅਤੇ ਪਾਣੀ ਦੀ ਸੰਭਾਲ ਅਜੋਕੇ ਸਮੇਂ ਦੀ ਭਖਵੀਂ ਮੰਗ ਹਨ। ਡਾ. ਨਿੱਜਰ ਨੇ ਸ. ਪ੍ਰਤਾਪ ਸਿੰਘ ਕੈਰੋਂ ਨੂੰ ਯਾਦ ਕਰਦਿਆਂ ਪੀ ਏ ਯੂ ਦੀ ਸਥਾਪਨਾ ਦੇ ਦੌਰ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਵਿਗਿਆਨਕ ਖੇਤੀ ਦਾ ਰਾਹ ਵੀ ਵਾਤਾਵਰਨ ਦੀ ਸੰਭਾਲ ਨਾਲ ਜੁੜਿਆ ਹੋਇਆ ਹੈ। ਡਾ. ਨਿੱਜਰ ਨੇ ਕਿਹਾ ਕਿ ਪੰਜਾਬੀਆਂ ਨੂੰ ਪਾਣੀ ਦਾ ਮੁੱਲ ਪਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਯੋਜਨਾ ਹੈ ਕਿ ਧਰਤੀ ਹੇਠਲੇ ਪਾਣੀ ਦੀ ਥਾਂ ਸ਼ਹਿਰਾਂ ਲਈ ਨਹਿਰੀ ਪਾਣੀ ਉਪਲੱਬਧ ਕਰਾਇਆ ਜਾਵੇ। ਡਾ. ਨਿੱਜਰ ਨੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਤੇ ਰੁੱਖ ਲਗਾਉਣ ਦੀ ਸਲਾਹ ਦਿੱਤੀ।ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਕੋਰੋਨਾ ਤੋਂ ਬਾਅਦ ਮੇਲਾ ਲੱਗਣਾ ਬਹੁਤ ਸ਼ੁੱਭ ਸ਼ਗਨ ਹੈ। ਉਨ੍ਹਾਂ ਕਿਸਾਨਾਂ ਨੂੰ ਮੇਲੇ ਵਿੱਚੋਂ ਸੁਧਰੇ ਬੀਜ, ਖੇਤੀ ਸਾਹਿਤ, ਫਲਾਂ ਤੇ ਸਬਜ਼ੀਆਂ

ਦੀ ਪਨੀਰੀ ਆਦਿ ਖਰੀਦਣ ਲਈ ਕਿਹਾ। ਉਨ੍ਹਾਂ ਕਿਹਾ ਕਿ  ਇਨ੍ਹਾਂ ਮੇਲਿਆਂ ਦਾ ਦੂਹਰਾ ਮੰਤਵ ਖੇਤੀ ਖੋਜਾਂ ਨੂੰ ਕਿਸਾਨਾਂ ਤਕ ਪਹੁੰਚਾਉਣਾ ਅਤੇ ਕਿਸਾਨਾਂ ਕੋਲੋਂ ਸਿੱਖਣ ਦਾ ਵੀ ਹੁੰਦਾ ਹੈ। ਉਨ੍ਹਾਂ ਨੇ ਜਿਥੇ ਨਾਗ ਕਲਾਂ ਕੇਂਦਰ ਦੀਆਂ ਖੇਤੀ ਵਿਚ ਵਿਸ਼ੇਸ਼ ਕੋਸ਼ਿਸ਼ਾਂ ਦਾ ਜਿਕਰ ਵੀ ਕੀਤਾ ਉਥੇ ਉਨ੍ਹਾ ਨੇ  ਕਿਸਾਨਾਂ ਨੂੰ ਖੇਤੀ ਦੀ ਆਮਦਨ ਵਧਾਉਣ ਦੇ ਨਾਲ ਹੀ ਖਰਚਿਆਂ ਤੇ ਕਾਬੂ ਰੱਖਣ ਤੇ ਲਗਾਤਾਰ ਯੂਨੀਵਰਸਿਟੀ ਨਾਲ ਜੁੜੇ ਰਹਿਣ ਲਈ ਕਿਹਾ ਇਸ ਮੌਕੇ ਅਟਾਰੀ ਦੇ ਨਿਰਦੇਸ਼ਕ ਡਾ. ਰਾਜਬੀਰ ਸਿੰਘ ਬਰਾੜ ਨੇ ਨਵੀਆਂ ਤਕਨਾਲੋਜੀਆਂ ਲਾਗੂ ਕਰਨ, ਵਿਸ਼ੇਸ਼ ਕਰਕੇ ਡਰੋਨ ਵਿਧੀ ਦੀ ਵਰਤੋਂ ਬਾਰੇ ਯੋਜਨਾਵਾਂ ਸਾਂਝੀਆਂ ਕੀਤੀਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੀ ਏ ਯੂ ਨੇ ਹਰ ਹਾਲ ਨਵੀਂ ਖੇਤੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਹੈ ਤੇ ਨਾਲ ਹੀ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਚਲ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ। ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਖੇਤੀ ਖੋਜਾਂ ਬਾਰੇ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ ਤੇ ਜਵੀ ਦੀ ਨਵੀਂ ਕਿਸਮ ਬਾਰੇ ਵੀ ਦੱਸਿਆ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ। ਅੰਤ ਵਿੱਚ ਡਾ. ਬਿਕਰਮਜੀਤ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਏ ਡੀ ਸੀ ਸ. ਸਿਮਰਬੀਰ ਸਿੰਘ, ਡਾ ਸਤਿੰਦਰ ਕੌਰ ਮਜੀਠਾ, ਪੀ ਏ ਯੂ ਦੇ ਉੱਚ ਅਧਿਕਾਰੀ ਅਤੇ ਮਾਹਿਰ ਮੌਜੂਦ ਰਹੇ।ਇਸ ਦੌਰਾਨ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਵੱਡੀ ਪੱਧਰ ਤੇ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ।

Post a Comment

0 Comments