ਮਾਨਸਾ ਪੁਲਿਸ ਨੇ ਨਾਮਵਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੋੋਸ਼ਲ ਮੀਡੀਆਂ ਤੇ ਧਮਕੀਆਂ ਦੇਣ ਵਾਲੇ ਨੂੰ ਟਰੇਸ ਕਰਕੇ ਕੀਤਾ ਕਾਬੂ

 ਮਾਨਸਾ ਪੁਲਿਸ ਨੇ ਨਾਮਵਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੋੋਸ਼ਲ ਮੀਡੀਆਂ ਤੇ ਧਮਕੀਆਂ ਦੇਣ ਵਾਲੇ ਨੂੰ ਟਰੇਸ ਕਰਕੇ ਕੀਤਾ ਕਾਬੂ


ਮਾਨਸਾ, 07 ਸਤੰਬਰ ਗੁਰਜੰਟ ਸਿੰੰਘ ਬਾਜੇਵਾਲੀਆ
 

ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਡਾ, ਬਾਲ ਕ੍ਰਿਸ਼ਨ ਸਿੰਗਲਾਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਹਾਜ਼ਰੀ ਵਿੱਚ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਾਮਵਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌੌਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਨੂੰ ਸੋਸ਼ਲ ਮੀਡੀਆ ਤੇ ਜਾਨੋ ਮਾਰਨ ਦੀਆ ਧਮਕੀਆਂ ਮਿਲੀਆ ਸਨ। ਜਿਸ ਸਬੰਧੀ ਮੁਕੱਦਮਾ ਨੰਬਰ 222 ਮਿਤੀ 06^09^2022 ਅ/ਧ 384,506 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਮਾਨਸਾ ਪੁਲਿਸ ਨੇ ਇਸ ਗੁੱਥੀ ਨੂੰ ਸਲਝਾਉਦੇ ਹੋੋਏ ਮੁਕੱਦਮਾ ਨੂੰ ਟਰੇਸ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ) ਨੂੰ ਗ੍ਰਿਫਤਾਰ ਕਰਨ ਅਤੇ ਵਰਤੇ ਗਏ 2 ਮੋਬਾਇਲ ਫੋਨਾਂ ਨੂੰ ਬਰਾਮਦ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 01^09^2022 ਨੂੰ ਸਿੱਧੂ ਮੂਸੇਵਾਲਾ ਦੇ ਪਿਤਾ ਸ੍ਰੀ ਬਲਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੂਸਾ ਜਿਲਾ ਮਾਨਸਾ ਦੀ ਈਮੇਲ ਆਈਡੀ ਜਅਰਿ”ਤਜਦੀਚਠਰਰਤਕਮ਼ਅਕਵ ਪਰ ਕਿਸੇ ਨਾਮਲੂਮ ਵੱਲੋੋਂ ਧਮਕੀ ਭਰੀ ਪੋਸਟ ਪਾਈ ਗਈ ਸੀ। ਜਿਸਤੇ ਉਕਤ ਮੁਕੱਦਮਾ ਦਰਜ਼ ਰਜਿਸਟਰ ਕਰਕੇੇ ਟੈਕਨੀਕਲ ਮੱਦਦ ਹਾਸਲ ਕਰਕੇ ਦਿੱਲੀ ਪੁਲਿਸ ਨਾਲ ਤਾਲਮੇਲ ਕਰਕੇ ਦੋਸ਼ੀ ਮਹੀਪਾਲ ਪੁੱਤਰ ਓਮਾ ਰਾਮ ਵਾਸੀ ਕਾਕੇਲਵ ਫਿਟਕਾਸੀ ਜਿਲਾ ਜੋਧਪੁਰ (ਰਾਜਸਥਾਨ) ਨੂੰ 2 ਮੋਬਾਇਲ ਫੋਨ ਓਪੋ ਕੰਪਨੀ ਸਮੇਤ ਦਿੱਲੀ ਦੇ ਏਰੀਆ ਬਹਾਦਰਗੜ ਤੋਂ ਅੱਜ ਮਿਤੀ 07^09^2022 ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜਿਮ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀ ਮਹੀਪਾਲ ਨੇ ਏ,ਜੇ ਬਿਸਨੋਈ ਨਾਮ ਤੋੋਂ ਇੰਸਟਾਗ੍ਰਾਮ ਤੇ ਆਈ,ਡੀ ਬਣਾਈ ਸੀ। ਇਹ ਮੁਲਜਿਮ ਜੋ ਸੋਪੂ ਗਰੁੱਪ ਨੂੰ ਫਾਲੋ ਕਰਦਾ ਹੈ, ਜਿਸਨੇ ਸੋਸ਼ਲ ਮੀਡੀਆ ਤੇ ਮਸ਼ਹੂਰ ਹੋਣ ਲਈ ਅਤੇ ਇੰਸਟਾਗ੍ਰਾਮ ਤੇ ਆਪਣੇ ਫਾਲੋਵਰ ਵਧਾਉਣ ਲਈ ਇਹ ਪੋਸਟ ਪਾਈ ਹੋਣ ਬਾਰੇ ਪਤਾ ਲੱਗਾ ਹੈ। ਮੁਕੱਦਮਾ ਦੀ ਸਾਇੰਟੇਫਿਕ ਤਰੀਕੇ ਨਾਲ ਤਫਤੀਸ ਕਰਕੇ ਜਿਸ ਕਿਸੇ ਦੀ ਵੀ ਸਮੂਲੀਅਤ ਸਾਹਮਣੇ ਆਈ, ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post a Comment

0 Comments