ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ

 ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ


ਚੰਡੀਗੜ੍ਹ – ਪੰਜਾਬ ਇੰਡੀਆ ਨਿਊਜ਼ 

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ ਹੈ ਅਤੇ ਧਮਕੀ ਦੇਣ ਵਾਲੇ ਨੇ ਖੁਦ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਹੈ।

ਜਾਣਕਾਰੀ ਮੁਤਾਬਕ ਦੋ ਈਮੇਲ ਰਾਹੀਂ ਭੇਜੀਆਂ ਗਈਆਂ ਧਮਕੀਆਂ ਵਿਚ ਕਿਹਾ ਗਿਆ ਹੈ ਕਿ ਜਿਹੋ ਜਿਹਾ ਸਿੱਧੂ ਮੂਸੇਵਾਲਾ ਦਾ ਹਾਲ ਕੀਤਾ ਸੀ, ਉਹੋ ਜਿਹਾ ਹੀ ਉਸਦਾ ਵੀ ਕਰ ਦਿੱਤਾ ਜਾਵੇਗਾ, ਜੇਕਰ ਉਹ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਨੂੰ ਲੈ ਕੇ ਬੋਲਣਾ ਬੰਦ ਨਹੀਂ ਕਰੇਗਾ। ਹਿੰਦੀ ਵਿਚ ਲਿਖੀ ਗਈ ਧਮਕੀ ਭਰੀ ਈਮੇਲ ਵਿਚ ਕਿਹਾ ਗਿਆ ਹੈ ਕਿ ਜਗਰੂਪ ਰੂਪਾ ਤੇ ਮਨੂ ਦਾ ਝੂਠਾ ਐਨਕਾਊਂਟਰ ਵੀ ਉਸੇ (ਬਲਕੌਰ ਸਿੰਘ) ਦੇ ਦਬਾਅ ਦੇ ਕਾਰਨ ਹੀ ਪੰਜਾਬ ਪੁਲਸ ਨੇ ਕੀਤਾ ਹੈ।

ਗੈਂਗ ਦੇ ਮੈਂਬਰਾਂ ਵਲੋਂ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਹੋਇਆ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਚੁੱਪ ਰਹਿਣ ਦੀ ਨਸੀਹਤ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਉਕਤ ਈਮੇਲਾਂ ਸਬੰਧੀ ਪੰਜਾਬ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਪੰਜਾਬ ਪੁਲਸ ਦੇ ਸਾਈਬਰ ਸੈੱਲ ਵਲੋਂ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

Post a Comment

0 Comments