ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੁਢਲਾਡਾ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ


ਬੁਢਲਾਡਾ:-(ਦਵਿੰਦਰ ਸਿੰਘ ਕੋਹਲੀ)-
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬੁਢਲਾਡਾ ਵੱਲੋਂ ਆਪਣੀਆਂ ਮੰਗਾਂ ਸੰਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਵਿੱਚ ਪੱਛਮੀ ਬੰਗਾਲ ਦੀ ਤਰਜ਼ ਤੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟ੍ਰੇਨਿੰਗ ਦੇ ਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਾਨੂੰ ਪੂਰਾ ਭਰੋਸਾ ਦਿੱਤਾ ਕਿ ਤੁਹਾਡੀਆਂ ਮੰਗਾਂ ਨੂੰ ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਤਕ ਜਲਦੀ ਪਹੁੰਚਾਵਾਂਗੇ। ਮੰਗ ਪੱਤਰ ਦੇਣ ਮੌਕੇ ਐਸੋਸੀਏਸ਼ਨ ਦੇ ਬਲਾਕ ਪ੍ਰਧਾਨ  ਡਾ.ਗੁਰਜੀਤ ਸਿੰਘ ਬਰ੍ਹੇ,ਡਾ.ਰਮਜ਼ਾਨ ਖਾਨ,ਡਾ.ਗਮਦੂਰ ਸਿੰਘ ਡਾ.ਜਗਤਾਰ ਸਿੰਘ,ਡਾ.ਲੱਖਾ ਸਿੰਘ,ਡਾ.ਪ੍ਰੇਮ ਸਾਗਰ,ਡਾ.ਮਹੇਸ਼ ਕੁਮਾਰ,ਡਾ.ਨਾਇਬ ਸਿੰਘ,ਡਾ.ਪਵਨ ਜੈਨ ਅਤੇ ਡਾ.ਤੇਜਾ ਸਿੰਘ ਆਦਿ ਹਾਜਰ ਸਨ

Post a Comment

0 Comments