ਦਾ ਰੈਨੇਸਾਂ ਸਕੂਲ ਮਾਨਸਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।

 ਦਾ ਰੈਨੇਸਾਂ ਸਕੂਲ ਮਾਨਸਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।


ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ 6 ਸਤੰਬਰ ਦਾ ਰੈਨੇਸਾਂ  ਸਕੂਲ ਮਾਨਸਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ।ਜਿਸ ਵਿੱਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ  ਵਜੋਂ ਡਾ. ਸੁਰਜੀਤ ਸਿੰਘ ਭੱਟੀ ਨੇ ਸ਼ਿਰਕਤ ਕੀਤੀ। ਮਹਾਨ  ਨਾਟਕਕਾਰ ਸਵ: ਅਜਮੇਰ ਸਿੰਘ ਔਲਖ ਦੀ ਪਤਨੀ ਸ੍ਰੀਮਤੀ ਮਨਜੀਤ ਕੌਰ ਔਲਖ ਅਤੇ ਉਨ੍ਹਾਂ ਦੀ ਬੇਟੀ  ਸ੍ਰੀਮਤੀ ਸੁਪਨਦੀਪ ਕੌਰ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ। ਡਾ. ਸੁਰਜੀਤ ਸਿੰਘ ਭੱਟੀ ਨੇ ਸਾਰੇ ਅਧਿਆਪਕ ਸਾਹਿਬਾਨਾਂ ਨੂੰ ਸੰਬੋਧਨ ਕਰਦਿਆਂ ਇਸ ਪਵਿੱਤਰ ਦਿਹਾੜੇ ਦੀਆਂ ਬਹੁਤ ਵਧਾਈਆਂ ਦਿੱਤੀਆਂ ਅਤੇ ਬਹੁਤ ਸਿੱਖਿਆਦਾਇਕ ਗੱਲਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸਾਨੂੰ ਸਾਰੀਆਂ ਭਾਸ਼ਾਵਾਂ ਸਿੱਖਣੀਆਂ ਅਤੇ ਸਹੀ ਤਰੀਕੇ ਨਾਲ ਉਚਾਰਣ ਕਰਨੀਆਂ ਚਾਹੀਦੀਆਂ ਨੇ ਪਰ ਸਾਨੂੰ ਆਪਣੀ ਮਾਤ ਭਾਸ਼ਾ ਨਾਲ ਦਿਲੋਂ ਦਰਦ ਰੱਖਦਿਆਂ ਇਸ ਦੀ ਸ਼ੁੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ  ਮਰਦ ਪ੍ਰਧਾਨ ਸਮਾਜ ਵਿਚ ਅਬਲਾ ਕਹਿ ਕੇ ਦਬਾਈ ਜਾ ਰਹੀ ਔਰਤ ਦੇ ਹੱਕਾਂ ਦੀ ਗੱਲ ਕੀਤੀ ਅਤੇ ਕੰਮ ਕਰ ਰਹੀਆਂ ਔਰਤਾਂ ਨੂੰ ਇਸ ਮਰਦ ਪ੍ਰਧਾਨ ਸੋਚ  ਨੂੰ ਤੋੜ ਦੇਣ ਦੀ ਗੱਲ ਕੀਤੀ ।ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਅਤੇ ਡਾ.ਏ. ਪੀ. ਜੇ. ਅਬਦੁਲ ਕਲਾਮ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਅਜਿਹੇ ਮਹਾਨ ਲੋਕਾਂ ਤੋਂ ਸਿੱਖਿਆ ਲੈਣ ਦੀ ਪ੍ਰੇਰਨਾ ਦਿੱਤੀ। ਸ੍ਰੀਮਤੀ ਮਨਜੀਤ ਕੌਰ ਔਲਖ ਅਤੇ ਸ੍ਰੀਮਤੀ ਸੁਪਨਦੀਪ ਕੌਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੇ ਜ਼ਿੰਦਗੀ ਜ਼ਿੰਦਾਦਿਲੀ ਨਾਲ ਜਿਊਣ ਦੀ ਪ੍ਰੇਰਨਾ ਅਤੇ ਅਧਿਆਪਕ ਜੀਵਨ ਦੀ ਮਹਾਨਤਾ ਬਾਰੇ ਵਿਚਾਰ ਸਾਂਝੇ ਕੀਤੇ ।ਅੰਤ ਵਿਚ ਰੈਨੇਸਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਅਤੇ ਚੇਅਰਮੈਨ ਡਾ. ਅਵਤਾਰ ਸਿੰਘ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਦਾ ਸਨਮਾਨ ਕੀਤਾ।

Post a Comment

0 Comments