ਵਹੀਕਲ ਚੋਰ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਕੀਤਾ ਬਰਾਮਦ

 ਵਹੀਕਲ ਚੋਰ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਕੀਤਾ ਬਰਾਮਦ


ਮਾਨਸਾ 3 ਸਤੰਬਰ ਗੁਰਜੰਟ ਸਿੰਘ ਬਾਜੇਵਾਲੀਆ 

 ਗੌਰਵ ਤੂੂਰਾ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਮੁਲਜਿਮ ਹਰਮੇਲ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਕੁਰਗਾਂਵਾਲੀ ਥਾਣਾ ਰੋੜੀ (ਹਰਿਆਣਾ) ਨੂੰ ਕਾਬੂ ਕੀਤਾ ਗਿਆ ਹੈ। ਜਿਸ ਪਾਸੋਂ ਚੋੋਰੀ ਦਾ ਮੋਟਰਸਾਈਕਲ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਬਰਾਮਦ ਮੋੋਟਰਸਾਈਕਲ ਦੀ ਕੁੱਲ ਮਾਲੀਤੀ ਕਰੀਬ 45 ਹਜ਼ਾਰ ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਚੌਕੀ ਬਹਿਨੀਵਾਲ (ਥਾਣਾ ਸਦਰ ਮਾਨਸਾ) ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਇਲਾਕਾ ਥਾਣਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਕੱਦਮਾ ਨੰਬਰ 216 ਮਿਤੀ 02^09^2022 ਅ/ਧ 379,411 ਹਿੰ:ਦੰ: ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ। ਸ:ਥ: ਭਗਵੰਤ ਸਿੰਘ ਇੰਚਾਰਜ ਚੌਕੀ ਬਹਿਨੀਵਾਲ ਦੀ ਨਿਗਰਾਨੀ ਹੇਠ ਤਫਤੀਸੀ ਅਫਸਰ ਸ:ਥ: ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋੋਏ ਮੁਲਜਿਮ ਹਰਮੇਲ ਸਿੰਘ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋੋ 1 ਮੋੋਟਰਸਾਈਕਲ ਬਜਾਜ ਪਲਟੀਨਾ ਬਿਨਾ ਨੰਬਰੀ ਬਰਾਮਦ ਕਰਕੇ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਉਸਨੇ ਇਹ ਮੋਟਰਸਾਈਕਲ ਕਿੱਥੋੋ ਚੋਰੀ ਕੀਤਾ ਹੈ ਅਤੇ ਉਸ ਵੱਲੋਂ ਪਹਿਲਾਂ ਕੀਤੀਆ ਅਜਿਹੀਆ ਹੋੋਰ ਵਾਰਦਾਤਾਂ ਆਦਿ ਸਬੰਧੀ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸਦੀ ਪੁੱਛਗਿੱਛ ਉਪਰੰਤ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

Post a Comment

0 Comments