*ਤਨਖਾਹਾਂ ਜਾਰੀ ਕਰਵਾਉਣ ਲਈ ਡੀ.ਟੀ.ਐਫ਼. ਮੋਗਾ ਦਾ ਵਫ਼ਦ ਜ਼ਿਲ੍ਹਾ ਖਜਾਨਾ ਅਫ਼ਸਰ ਨੂੰ ਮਿਲਿਆ*

 ਤਨਖਾਹਾਂ ਜਾਰੀ ਕਰਵਾਉਣ ਲਈ ਡੀ.ਟੀ.ਐਫ਼. ਮੋਗਾ ਦਾ ਵਫ਼ਦ ਜ਼ਿਲ੍ਹਾ ਖਜਾਨਾ ਅਫ਼ਸਰ ਨੂੰ ਮਿਲਿਆ


ਮੋਗਾ : 06 ਸਤੰਬਰ {ਕੈਪਟਨ ਸੁਭਾਸ਼ ਚੰਦਰ ਸ਼ਰਮਾ}:
=  ਡੈਮੋਕ੍ਰੇਟਿਕ ਟੀਚਰ ਫ਼ਰੰਟ ਜ਼ਿਲਾ ਮੋਗਾ ਦੇ ਵਫ਼ਦ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ ਦੀ ਅਗਵਾਈ ਹੇਠ ਅਧਿਆਪਕਾਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਜ਼ਿਲ੍ਹਾ ਖਜਾਨਾ ਅਫ਼ਸਰ ਸ਼੍ਰੀ ਅਸ਼ਵਨੀ ਕੁਮਾਰ ਨੂੰ ਮਿਲਿਆ। ਜ਼ਿਲ੍ਹਾ ਖਜਾਨਾ ਅਫ਼ਸਰ ਨੇ ਦੱਸਿਆ ਕਿ 07 ਸਤੰਬਰ ਨੂੰ ਸਾਰੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਮੀਤ ਪ੍ਰਧਾਨ ਸੁਖਪਾਲਜੀਤ ਮੋਗਾ ਅਤੇ ਮੈਡਮ ਮਧੂ ਬਾਲਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਤਨਖ਼ਾਹਾਂ ਉੱਤੇ ਅਣਐਲਾਨੀ ਰੋਕ ਲਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਅਧਿਆਪਕਾਂ ਤੋਂ ਕਿਸੇ ਵੀ ਤਰ੍ਹਾਂ ਦੇ ਗੈਰ ਵਿੱਦਿਅਕ ਕੰਮ ਨਾ ਲੈਣ ਦੇ ਮਸਲੇ ਤੇ ਵਫ਼ਦ ਵੱਲੋਂ ਏ. ਡੀ.ਸੀ. ਮੋਗਾ ਸ਼੍ਰੀ ਸੁਭਾਸ਼ ਚੰਦਰ ਜੀ ਨਾਲ ਮੁਲਾਕਾਤ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕਾਫ਼ੀ ਗੰਭੀਰ ਹੈ ਅਤੇ ਜਲਦ ਹੀ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਮੇਂ ਡੀ.ਟੀ.ਐਫ਼. ਮੋਗਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੁਖਵਿੰਦਰ ਘੋਲੀਆ,ਅਮਨਦੀਪ ਮਾਛੀਕੇ, ਦੀਪਕ ਮਿੱਤਲ, ਨਵਦੀਪ ਧੂੜਕੋਟ, ਸੁਨੀਲ ਕੁਮਾਰ, ਜੋਬਨਦੀਪ ਸਿੰਘ ਆਦਿ ਅਧਿਆਪਕ ਹਾਜਰ ਸਨ।

Post a Comment

0 Comments