ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਅਤੇ ਨਸ਼ਾ ਰਹਿਤ ਜਿੰਦਗੀ ਜਿਊਣ ਦਾ ਸੁਨੇਹਾ ਦਿੱਤਾ

 ਖੇਡਾਂ ਵਤਨ ਪੰਜਾਬ ਦੀਆਂ-

ਡਿਪਟੀ ਕਮਿਸ਼ਨਰ ਨੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਸਿਹਤਮੰਦ ਅਤੇ ਨਸ਼ਾ ਰਹਿਤ ਜਿੰਦਗੀ ਜਿਊਣ ਦਾ ਸੁਨੇਹਾ ਦਿੱਤਾ

 *ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਦਾ ਹੋਇਆ ਰਸਮੀ ਆਗਾਜ਼
*ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ 10 ਹਜ਼ਾਰ ਤੋਂ ਵਧੇਰੇ
ਖਿਡਾਰੀ ਹਿੱਸਾ ਲੈਣਗੇ-ਬਲਦੀਪ ਕੌਰ 


ਗੁਰਜੰਟ ਸਿੰਘ ਬਾਜੇਵਾਲੀਆ 
 
ਮਾਨਸਾ, 01 ਸਤੰਬਰ:ਜ਼ਿਲ੍ਹਾ ਮਾਨਸਾ ਦੇ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਵਿਸ਼ੇਸ ਉਪਰਾਲੇ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਕੀਤਾ।


ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ’ਤੇ ਲਿਜਾਉਣ ਲਈ ਹਰ ਉਮਰ ਵਰਗ ਦੇ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਖੂਬ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 5 ਬਲਾਕਾਂ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਅੰਦਰ ਚੁਣੇ ਗਏ ਖਿਡਾਰੀਆਂ ਨੂੰ ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਮਿਲ ਹੋਣ ਦਾ ਮੌਕਾ ਮਿਲੇਗਾ।


ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਅੰਦਰ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਵਾਲੇ ਸਮੂਹ ਖਿਡਾਰੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ ਚੰਗੇ ਢੰਗ ਨਾਲ ਆਪਣੀ ਖੇਡ ਦਾ ਪ੍ਰਦਰਸ਼ਨ ਕਰਕੇ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ’ਚ 10 ਹਜ਼ਾਰ ਤੋਂ ਵਧੇਰੇ ਖਿਡਾਰੀ ਹਿੱਸਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਬਲਾਕ ਮਾਨਸਾ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਅਤੇ ਭੀਖੀ ਵਿਖੇ ਹੋਣ ਵਾਲੇ ਖੇਡ ਮੁਕਾਬਿਲਆਂ ਲਈ ਸਬੰਧਤ ਅਧਿਕਾਰੀਆਂ ਵੱਲੋਂ ਕੀਤੇ ਪ੍ਰਬੰਧਾਂ ਦੀ ਪ੍ਰਸੰਸਾ ਕੀਤੀੇ।
ਇਸ ਤੋਂ ਪਹਿਲਾਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਐਲਪਾਈਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਖਿਡਾਰੀਆਂ ਅੰਦਰ ਖੇਡਾਂ ਪ੍ਰਤੀ ਹੋਰ ਉਤਸ਼ਾਹ ਪੈਦਾ ਕਰਨ ਲਈ ਭੰਗੜੇ ਦੀ ਰੰਗਾਰੰਗ ਪੇਸ਼ਕਾਰੀ ਕੀਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਕਾਰਜ਼ਕਾਰੀ ਜ਼ਿਲ੍ਹਾ ਖੇਡ ਅਫਸਰ ਗੁਰਮੀਤ ਸਿੰਘ, ਸਹਾਇਕ ਡਾਇਰੈਕਟਰ ਯੂਵਕ ਸੇਵਾਵਾਂ ਰਘਬੀਰ ਸਿੰਘ ਮਾਨ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਅਤੇ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀ ਹਾਜ਼ਰ ਸਨ।

Post a Comment

0 Comments