ਮਹਿਲ ਕਲਾਂ ਵਿਧਾਇਕ ਕੁਲਵੰਤ ਪੰਡੋਰੀ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

 ਮਹਿਲ ਕਲਾਂ ਵਿਧਾਇਕ ਕੁਲਵੰਤ ਪੰਡੋਰੀ ਨੇ ਦਿੱਤਾ ਖਿਡਾਰੀਆਂ ਨੂੰ ਆਸ਼ੀਰਵਾਦ

ਕਿਹਾ ਖੇਡਾਂ ਵਤਨ ਪੰਜਾਬ ਦੀਆਂ ਸਿਰਜਣਗੀਆਂ ਨਵਾਂ ਇਤਿਹਾਸ


ਬਰਨਾਲਾ, 2 ਸਤੰਬਰ(ਕਰਨਪ੍ਰੀਤ ਕਰਨ)

ਜ਼ਿਲ੍ਹਾ ਬਰਨਾਲਾ ਦੇ ਬਲਾਕ ਮਹਿਲ ਕਲਾਂ ਵਿਖੇ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 'ਚ ਅੱਜ ਮਹਿਲ ਕਲਾਂ ਵਿਧਾਇਕ ਸ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।


ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ  ਭਗਵੰਤ ਸਿੰਘ ਮਾਨ ਅਤੇ ਖੇਡ ਮੰਤਰੀ ਸ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਇਹ ਖੇਡਾਂ ਨਵਾਂ ਇਤਿਹਾਸ ਸਿਰਜ ਰਹੀਆਂ ਹਨ। ਜਿਥੇ ਨੌਜਵਾਨਾਂ ਲਈ ਖੇਡਾਂ ਇੱਕ ਆਦਤ ਦੇ ਰੂਪ 'ਚ ਉਭਰੇਗੀ ਓਥੇ ਨਾਲ ਹੀ ਖੇਡ ਮੁਕਾਬਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਬਲਵਿੰਦਰ ਸਿੰਘ, ਸਰਪੰਚ ਦੀਵਾਨਾ ਪਿੰਡ, ਜੋਤ ਵੜਿੰਗ ਜ਼ਿਲ੍ਹਾ ਪ੍ਰਧਾਨ ਨੌਜਵਾਨ ਵਿੰਗ ਆਪ, ਬਰਿੰਦਰ ਜੀਤ ਕੌਰ ਨੋਡਲ ਅਫਸਰ ਮਹਿਲ ਕਲਾਂ, ਜਸਪ੍ਰੀਤ ਸਿੰਘ ਕੋਚ, ਹਰਨੇਕ ਸਿੰਘ ਕੋਚ ਅਤੇ ਹੋਰ ਅਧਿਕਾਰੀ ਮੌਜੂਦ ਸਨ।

Post a Comment

0 Comments