ਨਹਿਰੀ ਪਾਣੀ ਨਾਲ ਸਿੰਚਾਈ ਕਰਕੇ ਧਰਤੀ ਹੇਠਲੇ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕਦਾ ਹੈ-- ਹਲਕਾ ਵਿਧਾਇਕ ਗੱਜਣਮਾਜਰਾ
ਅਮਰਗੜ੍ਹ 22 ਜਨਵਰੀ ਗੁਰਬਾਜ ਸਿੰਘ ਬੈਨੀਪਾਲ
ਦਿਨੋਂ ਦਿਨ ਧਰਤੀ ਹੇਠਲੇ ਪਾਣੀ ਦੇ ਨਿਘਾਰ ਕਾਰਨ ਹਲਕਾ ਵਿਧਾਇਕ ਪ੍ਰੋ ਜਸਵੰਤ ਸਿੰਘ ਗੱਜਣਮਾਜਰਾ ਗਹਿਰੀ ਚਿੰਤਾ ਵਿੱਚ ਹਨ ਵਿਧਾਇਕ ਬਣਨ ਤੋਂ ਲੈ ਕੇ ਉਨ੍ਹਾਂ ਵੱਲੋਂ ਪਾਣੀ ਦੇ ਨਿਘਾਰ ਨੂੰ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਅਮਰਗੜ੍ਹ ਨੂੰ ਪਰੋਜੈਕਟ ਦੇ ਰੂਪ ਵਿੱਚ 111 ਕਰੋੜ ਦਾ ਤੋਹਫਾ ਦਿੱਤਾ ਗਿਆ ਹੈ ਕਿ ਖੇਤੀ ਨੂੰ ਨਹਿਰੀ ਪਾਣੀ ਨਾਲ ਸਿੰਜ ਕੇ ਧਰਤੀ ਵਿਚਲਾ ਕੁਦਰਤੀ ਸੋਮਾ ਬਚਾਇਆ ਜਾ ਸਕੇ। ਇਸੇ ਨਿਸ਼ਾਨੇ ਤਹਿਤ ਉਨ੍ਹਾਂ ਵੱਲੋਂ ਗੈਸਟ ਹਾਊਸ ਮਾਹੋਰਾਣਾ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ । ਉਹਨਾਂ ਹਲਕੇ ਦੇ ਕਿਸਾਨਾਂ ਨੂੰ ਪਾਣੀ ਦੀ ਮਹੱਤਤਾ ਪ੍ਰਤੀ ਜਾਣਕਾਰੀਆਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅਗਰ ਅਸੀਂ ਇਸ ਪੰਜਾਬ ਨੂੰ ਜਲ ਸੰਕਟ ਤੋਂ ਬਚਾਉਣਾ ਹੈ ਤਾਂ ਸਾਨੂੰ ਪਾਣੀ ਦੀ ਵਰਤੋਂ ਪ੍ਰਤੀ ਸੁਚੇਤ ਹੋਣਾ ਪਵੇਗਾ ਪਾਣੀ ਦੇ ਗੁਣਾਂ ਨੂੰ ਚੰਗੀ ਤਰ੍ਹਾਂ ਸਮਝਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡਾ ਹਰ ਤਰ੍ਹਾਂ ਨਾਲ ਸਾਥ ਦੇਣ ਲਈ ਤਿਆਰ ਹੈ ਨਹਿਰੀ ਪਾਣੀ ਨਾਲ ਸਿੰਚਾਈ ਕਰਕੇ ਤੇ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ, ਤੁਸੀਂ ਵੀ ਸਰਕਾਰ ਨੂੰ ਲੋੜੀਂਦਾ ਸਹਿਯੋਗ ਦੇਵੋ । ਇਸ ਮੌਕੇ ਐਸ ਡੀ ਓ ਵਿਸ਼ਵ ਪਾਲ ਗੋਇਲ, ਹਰਪ੍ਰੀਤ ਸਿੰਘ, ਤੇਜਪਾਲ ਸਿੰਘ ਬੈਨੀਪਾਲ, ਜਗਦੇਵ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਹਲਕੇ ਦੇ ਕਿਸਾਨ ਹਾਜ਼ਰ ਸਨ|
0 Comments