ਜੁੱਡੋ ਖੇਡਾ ਵਿੱਚ ਮਨਪ੍ਰੀਤ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ

 ਜੁੱਡੋ ਖੇਡਾ ਵਿੱਚ  ਮਨਪ੍ਰੀਤ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਮਾਨਸਾ ਜ਼ਿਲ੍ਹੇ ਦਾ ਨਾਮ ਕੀਤਾ ਰੋਸ਼ਨ


ਮਾਨਸਾ/ਬੁਢਲਾਡਾ ਪੰਜਾਬ ਇੰਡੀਆ ਨਿਊਜ਼ ਬਿਊਰੋ

ਪੰਜਾਬ ਸਕੂਲ ਖੇਡਾਂ ਵਿੱਚ ਜੁੱਡੋ ਖੇਡ ਦੇ  ਅੰਡਰ-17 ਖੇਡ ਵਰਗ ਵਿੱਚ ਜ਼ਿਲ੍ਹਾ ਮਾਨਸਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਖੀ ਦੀ ਮਨਪ੍ਰੀਤ ਕੌਰ ਨੇ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹਾ ਮਾਨਸਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ। ਜ਼ਿਲ੍ਹਾ ਮਾਨਸਾ ਵੱਲੋਂ ਟੀਮ ਇੰਚਾਰਜ ਲਖਵਿੰਦਰ ਕੌਰ ਅਤੇ ਮੈਡਮ ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਜੁੱਡੋ ਟੀਮ ਮਨਪ੍ਰੀਤ ਕੌਰ, ਜਸਪ੍ਰੀਤ ਕੌਰ ਅਤੇ ਕਿਰਤੀ ਨੇ ਭਾਗ ਲਿਆ। ਸਕੂਲ ਇੰਚਾਰਜ ਪ੍ਰਿੰਸੀਪਲ ਰਾਜਿੰਦਰ ਸਿੰਘ ਨੇ ਜੁੱਡੋ ਕੋਚ ਮੈਡਮ ਸ਼ਾਲੂ ਜੀ ਦੇ ਵਿਸ਼ੇਸ਼ ਯੋਗਦਾਨ ਤੇ ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਉਜਵੱਲ ਭਵਿੱਖ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਕੇ ਸੰਤੁਲਨ ਬਣਾਉਣ ਅਤੇ ਤੰਦਰੁਸਤ ਰਹਿਣ ਲਈ ਪ੍ਰੇਰਿਆ।

Post a Comment

0 Comments