ਡਿਪਟੀ ਕਮਿਸ਼ਨਰ ਵਲੋਂ ਵਿਭਾਗੀ ਸਕੀਮਾਂ ਦੀ ਪ੍ਰਗਤੀ ਤਹਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਬਰਨਾਲਾ, 30 ਜਨਵਰੀ/ਕਰਨਪ੍ਰੀਤ ਕਰਨ
-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵਲੋਂ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਗਨਰੇਗਾ ਸਕੀਮ ਦਾ ਜਾਇਜ਼ਾ ਲਿਆ, ਜਿਸ ਤਹਿਤ ਸਾਲ 2022-23 'ਚ 605701 ਮਨੁੱਖੀ ਦਿਹਾੜੀਆਂ ਦਾ ਕੰਮ ਦਿੱਤਾ ਗਿਆ। ਇਸ ਸਕੀਮ ਅਧੀਨ ਰੋਜ਼ਗਾਰ ਉਤਪਤੀ 'ਚ ਜ਼ਿਲ੍ਹਾ ਬਰਨਾਲਾ ਤੀਜੇ ਸਥਾਨ 'ਤੇ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਤੋਂ ਚੱਲ ਰਹੇ ਪਿੰਡ ਉਗੋਕੇ ਅਤੇ ਚੁਹਾਨਕੇ ਦੇ ਆਮ ਆਦਮੀ ਕਲੀਨਿਕ 'ਚ ਅਗਸਤ ਤੋਂ ਹੁਣ ਤੱਕ 15504 ਮਰੀਜ਼ਾਂ ਦੇ 4257 ਲੈਬ ਟੈਸਟ ਕੀਤੇ ਗਏ ਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇੰਦਰ ਅਤੇ ਮੁੜ ਵਸੇਬਾ ਕੇਂਦਰ ਦੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਗਊ ਸੈੱਸ ਰਾਹੀਂ ਮਨਾਲ ਗਊਸ਼ਾਲਾ ਵਿਖੇ ਕਰਵਾਏ ਕੰਮਾਂ ਤੇ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐੱਸਡੀਐਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਸੁਖਪਾਲ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
0 Comments