ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਈਗਲ ਆਪ੍ਰੇਸ਼ਨ ਤਹਿਤ ਰੇਲਵੇ ਸਟੇਸ਼ਨ ਬਰਨਾਲਾ 'ਤੇ ਦਿੱਤੀ ਦਸਤਕ

 ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਈਗਲ ਆਪ੍ਰੇਸ਼ਨ ਤਹਿਤ ਰੇਲਵੇ ਸਟੇਸ਼ਨ ਬਰਨਾਲਾ 'ਤੇ ਦਿੱਤੀ ਦਸਤਕ


ਬਰਨਾਲਾ,22,ਜਨਵਰੀ (ਕਰਨਪ੍ਰੀਤ ਕਰਨ)

ਬਰਨਾਲਾ-ਮਾਨਯੋਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ ਤੇ  ਈਗਲ ਆਪ੍ਰੇਸ਼ਨ ਤਹਿਤ ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ ਬਰਨਾਲਾ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਰੇਲਵੇ ਸਟੇਸ਼ਨ ਬਰਨਾਲਾ ਅਤੇ ਬੱਸ ਸਟੈਂਡ ਬਰਨਾਲਾ ਤੇ ਐਸ.ਐਸ.ਪੀ.ਬਰਨਾਲਾ ਸੰਦੀਪ ਮਲਿਕ ਅਤੇ ਪੂਰੀ ਪੁਲਿਸ ਫ਼ੰਰਸ ਨੂੰ ਨਾਲ ਲੋਕ ਵੱਖ-ਵੱਖ ਜਗ੍ਹਾਵਾਂ 'ਤੇ ਪਹੁੰਚਕੇ ਦੌਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਕਿ ਉਨ੍ਹਾਂ ਜੀਆਰਪੀ, ਆਰਪੀਐਫ਼ ਅਤੇ ਬੌਸ ਸਟੈਂਡ ਚੌਂਕੀ ਇੰਚਾਰਜ਼ਾਂ ਤੋਂ ਕ੍ਰਾਇਮ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਵੱਲੋਂ ਕੀ-ਕੀ ਉਪਰਾਲੇ ਕੀਤੇ ਜਾ ਰਹੇ ਹਨ, ਉਸ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਉਨ੍ਹਾਂ ਕੋਲ ਪੁਲਿਸ ਕਰਮਚਾਰੀਆਂ ਦੀ ਕਿੰਨੀ ਸੰਖਿਆ ਹੈ ਇਸ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸਤੋਂ ਇਲਾਵਾ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਰੇਲਵੇ ਸਟੇਸ਼ਨ ਬਰਨਾਲਾ ਉਪਰ ਸੀਸੀਟੀਵੀ ਕੈਮਰੇ ਦੇਖੇ ਤਾਂ ਉਨ੍ਹਾਂ ਨੂੰ ਇਹ ਦੇਖਕੇ ਬਹੁਤ ਖੁਸ਼ੀ ਹੋਈ, ਕਿਉਂਕਿ ਕਈ ਅਜਿਹੇ ਰੇਲਵੇ ਸਟੇਸ਼ਨ ਹਨ, ਜਿੱਥੇ ਸੀਸੀਟੀਵੀ ਕੈਮਰੇ ਨਹੀਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ। ਇਸ ਲਈ ਕ੍ਰਾਇਮ ਨੂੰ ਖਤਮ ਕਰਨ ਲਈ ਲੋਕ ਵੀ ਪੁਲਿਸ ਦਾ ਸਹਿਯੋਗ ਕਰਨ।

             ਇਸ ਦੌਰਾਨ ਐਸ.ਐਸ.ਪੀ. ਬਰਨਾਲਾ ਸੰਦੀਪ ਮਲਿਕ ਨੇ ਕਿਹਾ ਕਿ ਆਈ ਜੀ ਮੁਖਵਿੰਦਰ ਸਿੰਘ ਛੀਨਾ ਨਾਲ ਉਨ੍ਹਾ ਵੱਲੋਂ ਵੱਖ ਵੱਖ ਜਗ੍ਹਾਵਾਂ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਰੇਲਵੇ ਸਟੇਸ਼ਨ, ਬੱਸ ਸਟੈਂਡ ਜਾਂ ਹੋਰ ਜਨਤਕ ਥਾਂ ਉਪਰ ਕੋਈ ਲਾਵਾਰਿਸ ਬੈਗ ਜਾਂ ਸ਼ੌਂਕੀ ਚੀਜ਼ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਇਸ ਮੌਕੇ ਐਸਪੀਡੀ ਰਮਨੀਸ਼ ਚੌਧਰੀ, ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ, ਡੀਐਸਪੀ ਗੁਰਚਰਨ ਸਿੰਘ, ਥਾਣਾ ਸਿਟੀ-1 ਦੇ ਐਸਐਚਓ ਬਲਜੀਤ ਸਿੰਘ ਢਿੱਲੋਂ, ਇੰਸਪੈਕਟਰ ਜਸਵਿੰਦਰ ਕੌਰ,ਜੀਆਰਪੀ ਇਚਾਰਜ ਸੁਖਪਾਲ ਸਿੰਘ,ਆਰਪੀਐਫ਼ ਇੰਚਾਰਜ਼ ਬਬੀਤਾ ਕੁਮਾਰੀ, ਏਐਸਆਈ ਜੈ ਪ੍ਰਕਾਸ਼ ਤੋਂ ਇਲਾਵਾ ਪੁਲਿਸ ਕਰਮਚਾਰੀ ਹਾਜ਼ਰ ਸਨ।

Post a Comment

0 Comments