20 ਮਾਰਚ ਨੂੰ ਸੰਸਦ ਵਿੱਚ ਹੋਵੇਗੀ ਕਿਸਾਨ ਮਹਾਪੰਚਾਇਤ: ਸੰਯੁਕਤ ਕਿਸਾਨ ਮੋਰਚਾ

 20 ਮਾਰਚ ਨੂੰ ਸੰਸਦ ਵਿੱਚ ਹੋਵੇਗੀ ਕਿਸਾਨ ਮਹਾਪੰਚਾਇਤ: ਸੰਯੁਕਤ ਕਿਸਾਨ ਮੋਰਚਾ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਨਵੀਂ ਦਿੱਲੀ -ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਕੁਰੂਕਸ਼ੇਤਰ ਦੀ ਜਾਟ ਧਰਮਸ਼ਾਲਾ ਵਿੱਚ ਮੀਟਿੰਗ ਮੀਟਿੰਗ 3 ਮੈਂਬਰੀ ਪ੍ਰਧਾਨਗੀ ਮੰਡਲ ਯੁੱਧਵੀਰ ਸਿੰਘ, ਰਾਜਾ ਰਾਮ ਸਿੰਘ ਅਤੇ ਡਾ: ਸੁਨੀਲਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ 20 ਮਾਰਚ ਨੂੰ ਪਾਰਲੀਮੈਂਟ ਵਿੱਚ ਕਿਸਾਨ ਮਹਾਪੰਚਾਇਤ ਦਾ ਆਯੋਜਨ ਕਰਕੇ ਸਾਰੇ ਖੇਤੀ ਉਤਪਾਦਾਂ ਨੂੰ ਸਮਰਥਨ ਮੁੱਲ (ਸੀ2+50%) (ਐਮ.ਐਸ.ਪੀ.) 'ਤੇ ਖਰੀਦਣ ਦੀ ਕਾਨੂੰਨੀ ਗਾਰੰਟੀ, ਮੁਕੰਮਲ ਕਰਜ਼ਾ ਮੁਆਫ਼ੀ, ਬਿਜਲੀ ਸੋਧ ਬਿੱਲ 2022 ਵਾਪਸ ਲੈਣ, ਲਖੀਮਪੁਰ ਖੇੜੀ ਵਿੱਚ ਕਿਸਾਨਾਂ ਅਤੇ ਪੱਤਰਕਾਰ ਦੇ ਕਤਲੇਆਮ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਬਰਖਾਸਤਗੀ ਅਤੇ ਕੁਦਰਤੀ ਆਫਤਾਂ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਨੁਕਸਾਨ ਦੇ ਤੁਰੰਤ ਮੁਆਵਜ਼ੇ ਲਈ ਵਿਆਪਕ ਅਤੇ ਪ੍ਰਭਾਵਸ਼ਾਲੀ ਫਸਲ ਬੀਮਾ ਯੋਜਨਾ, ਸਾਰੇ ਦਰਮਿਆਨੇ, ਛੋਟੇ ਅਤੇ ਸੀਮਾਂਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਪ੍ਰਤੀ ਮਹੀਨਾ ਕਿਸਾਨਾ ਦੀ ਪੈਨਸ਼ਨ 5, 000 ਰੁਪਏ, ਕਿਸਾਨ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਸਾਰੇ ਝੂਠੇ ਕੇਸ ਵਾਪਸ ਲਏ ਜਾਣ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ, ਵਾਹੀਯੋਗ ਜ਼ਮੀਨ ਐਕਵਾਇਰ ਕਰਨ 'ਤੇ ਰੋਕ ਲਗਾਈ ਜਾਣ ਦੀ ਮੰਗ ਕੀਤੀ ਜਾਵੇਗੀ।

ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ 9-ਨੁਕਾਤੀ ਗਾਈਡਲਾਈਨਜ਼ ਨੂੰ ਅੰਤਿਮ ਰੂਪ ਦਿੱਤਾ ਗਿਆ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੰਚਾਲਨ ਲਈ 31 ਮੈਂਬਰੀ ਕੌਮੀ ਤਾਲਮੇਲ ਕਮੇਟੀ ਦਾ ਗਠਨ ਕਰਨ ਦੀ ਵਿਵਸਥਾ ਵੀ ਸ਼ਾਮਲ ਹੈ।

ਮੀਟਿੰਗ ਵਿੱਚ ਮਹਿਲਾ ਕੋਚ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਘਿਰੇ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰਨ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ। ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦੇ ਫੈਸਲੇ ਅਨੁਸਾਰ ਪੀੜਤ ਔਰਤ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਕੀਤਾ ਗਿਆ।

Post a Comment

0 Comments