*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ 3 ਮੁੱਕਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 54 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਅਲਟੋ ਕਾਰ,100 ਗ੍ਰਾਂਮ ਹੈਰੋਇਨ (ਚਿੱਟਾ)ਸਮੇਤ ਆਰਟਿਕਾ ਕਾਰ,310 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ*
*ਆਬਕਾਰੀ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 70 ਲੀਟਰ ਲਾਹਣ ਕੀਤਾ ਬਰਾਮਦ*
*ਜੂਆ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 1150/- ਕਾਰੰਸੀ ਨੋਟ ਕੀਤੇ ਬਰਾਮਦ*
ਮਾਨਸਾ 21ਫਰਵਰੀ ਗੁਰਜੰਟ ਸਿੰਘ ਬਾਜੇਵਾਲੀਆ/ ਡਾ:ਨਾਨਕ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਮਾਨਸਾ ਦੇ ਥਾਣੇਦਾਰ ਲੱਖਾ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਅਮਰੀਕ ਸਿੰਘ ਪੁੱਤਰ ਬਚਨ ਸਿੰਘ ਵਾਸੀ ਮੀਰਆਣਾ ਜਿਲ੍ਹਾ ਫਤਿਆਬਾਦ (ਹਰਿਆਣਾ),ਮਨਜੀਤ ਕੌਰ ਉਰਫ ਮਾਣੀ ਪਤਨੀ ਦਲਜੀਤ ਸਿੰਘ ਵਾਸੀ ਲੋਹਗੜ੍ਹ ਨੂੰ ਸਮੇਤ ਆਰਟਿਕਾ ਕਾਰ ਨੰਬਰੀ ੍ਹ੍ਰ29ਅਓ1235 ਦੇ ਕਾਬੂ ਕਰਕੇ 100 ਹੈਰੋਇਨ (ਚਿੱਟਾ) ਬਰਾਮਦ ਹੋਣ ਪਰ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 24 ਮਿਤੀ 20-3-23 ਅ/ਧ 21ਬੀ/25/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਸਰਦੂਲਗੜ੍ਹ ਦੇ ਸ:ਥ: ਹਰਦੇਵ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਲੀਲਾ ਸਿੰਘ ਉਰਫ ਕੌਚ ਪੁੱਤਰ ਕਾਲਾ ਰਾਮ ਵਾਸੀ ਝੰਡਾਂ ਕਲ੍ਹਾਂ ਨੂੰ ਸਮੇਤ ਅਲਟੋ ਕਾਰ ਨੰਬਰੀ ੍ਹ੍ਰ10ਲ਼5855 ਦੇ ਕਾਬੂ ਕਰਕੇ 54 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 25 ਮਿਤੀ 20-3-23 ਅ/ਧ 15ਸੀ/25/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਝੁਨੀਰ ਦੇ ਥਾਣੇਦਾਰ ਗੰਗਾ ਰਾਮ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਕੁਲਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸੌਂਦੀਆ ਨੂੰ ਕਾਬੂ ਕਰਕੇ 310 ਨਸੀਲੀਆਂ ਗੋਲੀਆਂ ਬਰਾਮਦ ਹੋਣ ਪਰ ਥਾਣਾ ਝੁਨੀਰ ਵਿਖੇ ਮੁਕੱਦਮਾ ਨੰਬਰ 14 ਮਿਤੀ 20-3-23 ਅ/ਧ 22ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੇ ਸ:ਥ: ਜਗਦੇਵ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਬਿੱਲੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਹੋਣ ਪਰ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਨੰਬਰ 23 ਮਿਤੀ 20-3-23 ਅ/ਧ 61 ਆਬਕਾਰੀ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰ੍ਹਾਂ ਹੀ ਥਾਣਾ ਸਦਰ ਮਾਨਸਾ ਦੇ ਸ:ਥ ਤਰਸੇਮ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਦੇ ਅੰਗਰੇਜ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਨੰਗਲ ਖੁਰਦ ਨੂੰ ਕਾਬੂ ਕਰਕੇ 20 ਲੀਟਰ ਲਾਹਣ ਬਰਾਮਦ ਹੋਣ ਪਰ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਨੰਬਰ 31 ਮਿਤੀ 20-3-23 ਅ/ਧ 61 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਜੂਆ ਐਕਟ
ਸੀ.ਆਈ.ਏ ਸਟਾਫ ਮਾਨਸਾ ਦੇ ਹੋਲਦਾਰ ਸੁਖਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਅਧਾਰ ਤੇ ਅਮ੍ਰਿਤਪਾਲ ਪੁੱਤਰ ਬਨਾਰਸੀ ਦਾਸ ਵਾਸੀ ਵਾਰਡ ਨੰਬਰ 14 ਮਾਨਸਾ ਨੂੰ ਦੜ੍ਹਾ ਸੱਟਾ ਲਗਵਾਉਦਿਆ ਮੌਕਾ ਪਰ ਕਾਬੂ ਕਰਕੇ 1150 ਰੁਪੈ ਦੀ ਨਗਦੀ ਜੂਆ ਦੀ ਬਰਾਮਦਗੀ ਕਰਕੇ ਥਾਣਾ ਸਿਟੀ 2 ਮਾਨਸਾ ਵਿਖੇ ਮੁਕੱਦਮਾ ਨੰਬਰ 44 ਮਿਤੀ 20-2-23 ਅ/ਧ 13ਏ ਜੂਆ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾ ਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।
0 Comments