ਡੈਮੋਕਰੈਟਿਕ ਟੀਚਰਜ ਫਰੰਟ ਜਿਲਾ ਕਮੇਟੀ ਮੋਗਾ ਦੀ ਹੋਈ ਵਿਸ਼ੇਸ਼ ਮੀਟਿੰਗ*

 *ਡੈਮੋਕਰੈਟਿਕ ਟੀਚਰਜ ਫਰੰਟ ਜਿਲਾ ਕਮੇਟੀ ਮੋਗਾ ਦੀ ਹੋਈ ਵਿਸ਼ੇਸ਼ ਮੀਟਿੰਗ* 


ਮੋਗਾ  ( ਕੈਪਟਨ ਸੁਭਾਸ਼ ਚੰਦਰ ਸ਼ਰਮਾ ):= ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ਼੍ਹਾ ਕਮੇਟੀ ਮੋਗਾ ਦੀ ਜ਼ਰੂਰੀ ਮੀਟਿੰਗ ਜ਼ਿਲ਼੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ । ਜਿਸ ਵਿੱਚ ਜ਼ਿਲ੍ਹਾ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਭਾਗ ਲਿਆ । ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਹੋਏ ਜ਼ਿਲ੍ਹਾ ਸਕੱਤਰ ਮੈਡਮ ਜਗਵੀਰਨ ਕੌਰ ਕਿਹਾ ਕਿ 13 ਫਰਵਰੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵੱਲੋਂ ਸਰਕਾਰ ਦੇ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਨ ਦੇ ਦਿੱਤੇ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ, ਡੀ.ਟੀ.ਐੱਫ ਮੋਗਾ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ । ਉਹਨਾਂ ਅੱਗੇ ਕਿਹਾ ਕਿ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦਾ ਸੂਬਾ ਪੱਧਰੀ ਚੋਣ ਇਜਲਾਸ ਜੋ 18 ਫਰਵਰੀ ਨੂੰ ਹੋਣ ਜਾ ਰਿਹਾ ਹੈ, ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ, ਜੋ ਕਿ ਮੋਗਾ-ਲੁਧਿਆਣਾ ਜੀ.ਟੀ.ਰੋਗ ਤੇ ਸਥਿਤ ਹੈ, ਵਿਖੇ ਹੋਵੇਗਾ । ਮੀਟਿੰਗ ਵਿੱਚ ਇਜਲਾਸ ਨਾਲ਼ ਸਬੰਧਿਤ ਤਿਆਰੀਆਂ ਦੀ ਵਿਚਾਰ-ਚਰਚਾ ਕੀਤੀ ਗਈ ਅਤੇ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ । ਉਹਨਾਂ ਕਿਹਾ ਕਿ ਡੀ.ਟੀ.ਐੱਫ ਪੂਰੀ ਤਰ੍ਹਾਂ ਦੇ ਨਾਲ਼ ਸਿਧਾਤਾਂ ਤੇ ਪਹਿਰਾ ਦੇਣ ਵਾਲੀ ਜਥੇਬੰਦੀ ਹੈ ਜੋ ਸਾਰੇ ਤਰ੍ਹਾਂ ਦੇ ਕਰਮਚਾਰੀਆਂ ਨੂੰ ਨਾਲ਼ ਲੈ ਕੇ ਚਲਦੀ ਹੈ ਅਤੇ ਜਥੇਬੰਦੀ ਹਮੇਸ਼ਾਂ ਹੀ ਲਿਖਤੀ ਵਿਧਾਨ ਦੀ ਪਾਲਣਾ ਕਰਦੇ ਹੋਏ ਅਧਿਆਪਕ ਹਿਤਾਂ ਦੀ ਅਗਵਾਈ ਕਰਦੀ ਹੈ, ਜਿਸ ਤਹਿਤ ਹੀ ਸੂਬਾ ਪੱਧਰੀ ਚੋਣ-ਇਜਲਾਸ ਬੁਲਾਇਆ ਗਿਆ ਹੈ । ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾਂ ਨੇ ਕਿਹਾ ਕਿ ਕੇਂਦਰ ਦੀ ਤਰਜ਼ ਤੇ ਪੰਜਾਬ ਦੀ ਆਮ ਆਮਦੀ ਪਾਰਟੀ ਦੀ ਸਰਕਾਰ ਵੀ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂੁ ਕਰਨ ਦੀ ਕਾਹਲ ਵਿੱਚ ਹੈ । ਸਰਕਾਰ ਸਕੂਲਾਂ ਅੰਦਰ ਮੁਢਲੀਆਂ ਲੋੜਾਂ ਨੂੰ ਪੂਰਾ ਕਰਨ ਦੀ ਬਜਾਇ ਫੋਕੀ ਇਸ਼ਤਿਹਾਰਬਾਜ਼ੀ ਕਰਕੇ ਸਿੱਖਿਆ ਨੂੰ ਨਿੱਜੀਕਰਨ ਵੱਲ ਧੱਕਣ ਵਿੱਚ ਪੂਰੀ ਤਰਲੋ-ਮੱਛੀ ਹੈ । ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨ ਆਪਣੀਆਂ ਜਥੇਬੰਦੀਆਂ ਨੂੰ ਤਕੜਾ ਕਰਕੇ, ਸਰਕਾਰ ਦੀ ਖੇਤੀ ਨੂੰ ਤਬਾਹ ਕਰਨ ਦੀ ਨੀਤੀ ਨੂੰ ਪਿੱਛੇ ਧੱਕਣ ਵਿੱਚ ਸਫਲ ਹੋ ਰਹੇ ਹਨ, ਉਸੇ ਤਰ੍ਹਾਂ ਅਧਿਆਪਕਾਂ ਨੂੰ ਵੀ ਆਪਣੀਆਂ ਜਥੇਬੰਦੀਆਂ ਨੂੰ ਤਕੜਾ ਕਰਨਾ ਚਾਹੀਦਾ ਹੈ । ਏਕੇ ਦੇ ਜ਼ੋਰ ਹੀ ਗਰੀਬ ਬੱਚਿਆਂ ਦੀ ਸਿੱਖਿਆ ਅਤੇ ਆਪਣੇ ਰੁਜ਼ਗਾਰ ਨੂੰ ਬਚਾਇਆ ਜਾ ਸਕਦਾ ਹੈ । ਜ਼ਿਲ੍ਹਾ ਕਮੇਟੀ ਮੈਂਬਰ ਅਮਰਦੀਪ ਸਿੰਘ ਬੁੱਟਰ ਨੇ ਅਧਿਆਪਕਾਂ ਨੂੰ ਵੱਡੀ ਗਿਣਤੀ ਵਿੱਚ ਸੂਬਾ ਪੱਧਰੀ ਚੋਣ ਇਜਲਾਸ ਵਿੱਚ ਪਹੁੰਚਣ ਲਈ ਅਪੀਲ ਕੀਤੀ । ਮੀਟਿੰਗ ਨੂੰ ਮੀਤ ਪ੍ਰਧਾਨ ਸਵਰਨਦਾਸ ਅਤੇ ਦੀਪਕ ਮਿੱਤਲ ਨੇ ਵੀ ਸੰਬੋਧਨ ਕੀਤਾ । ਮੀਟਿੰਗ ਵਿੱਚ ਮੈਡਮ ਮਧੂ ਬਾਲਾ, ਜਗਜੀਤ ਸਿੰਘ ਰਣੀਆਂ, ਜਸਵਿੰਦਰ ਆਦਿ ਹਾਜ਼ਰ ਸਨ।

Post a Comment

0 Comments