ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਸਬੰਧੀ ਨਵੀਆਂ ਅਰਜ਼ੀਆਂ ਨਹੀਂ ਲਈ ਜਾਣਗੀਆਂ,ਲਵਜੀਤ ਕਲਸੀ ਵਧੀਕ ਡਿਪਟੀ ਕਮਿਸ਼ਨਰ

 ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਨ ਸਬੰਧੀ  ਨਵੀਆਂ ਅਰਜ਼ੀਆਂ ਨਹੀਂ ਲਈ ਜਾਣਗੀਆਂ,ਲਵਜੀਤ ਕਲਸੀ   ਵਧੀਕ ਡਿਪਟੀ ਕਮਿਸ਼ਨਰ 

ਕਲੋਨਾਈਜ਼ਰ 14 ਨਵੰਬਰ 2022 ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਕਲੋਨੀ ਨੂੰ ਰੈਗੂਲਰਾਈਜ਼ ਕਰਵਾ ਸਕਦੇ ਹਨ ਨਵੀਂ ਅਰਜ਼ੀ ਨਹੀਂ ਲਈ ਜਾਵੇਗੀ ਅਤੇ ਸਿਰਫ਼ ਪਹਿਲਾਂ ਤੋਂ ਬਕਾਇਆ ਅਰਜ਼ੀਆਂ ’ਤੇ ਹੀ ਵਿਚਾਰ ਹੋਵੇਗਾ


ਬਰਨਾਲਾ,2,ਫਰਵਰੀ/ਕਰਨਪ੍ਰੀਤ ਕਰਨ 

--ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿਖੇ ਸਾਲ 2018 ਦੀ ਪਾਲਸੀ ਅਨੁਸਾਰ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਅੰਤਿਮ ਵਾਰ 6 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਡਾਇਰੈਕਟਰ ਨਗਰ ਅਤੇ ਗਰਾਮ ਯੋਜਨਾਬੰਦੀ ਵਿਭਾਗ ਪੰਜਾਬ, ਐਸ.ਏ.ਐਸ ਨਗਰ ਵੱਲੋਂ ਜਾਰੀ ਪੱਤਰ ਨੰ: 1781-1851 ਮਿਤੀ 14 ਨਵੰਬਰ 2022 ਰਾਹੀਂ ਮਿਲੇ ਨਿਰਦੇਸ਼ਾਂ ਤਹਿਤ ਸੂਚਿਤ ਕੀਤਾ ਜਾਂਦਾ ਹੈ ਕਿ ਜੇਕਰ ਕਲੋਨਾਈਜ਼ਰ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਦੇ ਇੱਛੁਕ ਹਨ ਤਾਂ ਉਹ 14 ਨਵੰਬਰ 2022 ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਕਲੋਨੀ ਨੂੰ ਰੈਗੂਲਰਾਈਜ਼ ਕਰਵਾ ਸਕਦੇ ਹਨ। 

                                          ਉਹਨਾਂ ਕਿਹਾ ਕਿ ਜਿਹੜੇ ਕਲੋਨਾਈਜ਼ਰਾਂ ਨੇ ਆਪਣੀਆਂ ਕਲੋਨੀਆਂ ਰੈਗੂਲਰ ਕਰਵਾਉਣ ਹਿੱਤ ਦਰਖਾਸਤਾਂ ਦਿੱਤੀਆਂ ਸਨ, ਪਰ ਕਿਸੇ ਕਾਰਨ ਉਨ੍ਹਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਹ ਇਸ ਆਖਰੀ ਮੌਕੇ ਤਹਿਤ ਆਪਣੀ ਬਕਾਇਆ ਫੀਸ ਅਤੇ ਬਕਾਇਆ ਦਸਤਾਵੇਜ਼ ਜਮ੍ਹਾਂ ਕਰਵਾ ਕੇ ਪੰਜਾਬ ਸਰਕਾਰ ਦੁਆਰਾ ਪ੍ਰਦਾਨ ਕਰਵਾਈ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਹਿਤ ਕੋਈ ਨਵੀਂ ਅਰਜ਼ੀ ਨਹੀਂ ਲਈ ਜਾਵੇਗੀ ਅਤੇ ਸਿਰਫ਼ ਪਹਿਲਾਂ ਤੋਂ ਬਕਾਇਆ ਅਰਜ਼ੀਆਂ ’ਤੇ ਹੀ ਵਿਚਾਰ ਹੋਵੇਗਾ। ਉਨ੍ਹਾਂ ਨੇ ਅਜਿਹੇ ਬਕਾਇਆ ਕੇਸਾਂ ਨਾਲ ਸਬੰਧਤ ਕਲੋਨਾਈਜ਼ਰਾਂ ਨੂੰ ਤਾਕੀਦ ਕਰਦਿਆਂ ਕਿਹਾ ਹੈ ਕਿ ਉਹ ਬਿਨਾਂ ਕਿਸੇ ਹੋਰ ਦੇਰੀ ਤੋਂ ਸਰਕਾਰ ਵੱਲੋਂ ਦਿੱਤੇ ਗਏ ਸੁਨਹਿਰੀ ਮੌਕੇ ਦੇ ਲਾਭ ਉਠਾਉਣ ਅਤੇ ਆਪਣੀ ਬਣਦੀ ਫੀਸ ਜਾਂ ਲੋੜੀਂਦੇ ਦਸਤਾਵੇਜ਼ ਸਬੰਧਤ ਮਹਿਕਮੇ ਕੋਲ ਜਮ੍ਹਾਂ ਕਰਵਾਉਣ। ਅਜਿਹੀਆਂ ਅਰਜ਼ੀਆਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ’ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੰਮਕਾਜ ਵਾਲੇ ਦਿਨ ਡੀ.ਟੀ.ਪੀ. ਦਫ਼ਤਰ ਬਰਨਾਲਾ (ਪਲਾਨਿੰਗ ਐਂਡ ਰੈਗੂਲੇਟਰੀ)ਤੀਜ਼ੀ ਮੰਜ਼ਿਲ ਕਮਰਾ ਨੰ 99 ਜਾਂ ਫਿਰ ਵਿਭਾਗੀ ਫੋਨ ਨੰਬਰ 01672-236250 ’ਤੇ ਸੰਪਰਕ ਕਰਕੇ ਹੋਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Post a Comment

0 Comments