ਐਸ.ਡੀ.ਐਮ. ਪੂਨਮ ਸਿੰਘ ਨੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਵਾਈ

 ਐਸ.ਡੀ.ਐਮ. ਪੂਨਮ ਸਿੰਘ ਨੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕਰਵਾਈ

ਸੀ.ਐਚ.ਸੀ. ਝੁਨੀਰ ਦਾ ਇਕ ਕਰਮਚਾਰੀ ਗ਼ੈਰ ਹਾਜ਼ਰ ਪਾਇਆ ਗਿਆ


ਮਾਨਸਾ, 28 ਫਰਵਰੀ: ਗੁਰਜੰਟ ਸਿੰਘ ਬਾਜੇਵਾਲੀਆ/

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਾਇਬ ਤਹਿਸੀਲਦਾਰ ਝੁਨੀਰ ਸ੍ਰੀ ਦਰਸ਼ਨ ਸਿੰਘ ਵੱਲੋਂ ਸ.ਸ.ਸ.ਸਕੂਲ ਭੰਮੇਂ ਕਲਾਂ, ਸੇਵਾ ਕੇਂਦਰ ਪਿੰਡ ਫਤਿਹਗੜ੍ਹ ਸਾਹਨਿਆਂਵਾਲੀ ਅਤੇ ਸੀ.ਐਚ.ਸੀ. ਝੁਨੀਰ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੂਨਮ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਸੀ.ਐਚ.ਸੀ. ਝੁਨੀਰ ਦਾ ਇਕ ਕਰਮਚਾਰੀ ਗ਼ੈਰ ਹਾਜ਼ਰ ਪਾਇਆ ਗਿਆ, ਜਿਸ ਸਬੰਧੀ ਅਗਲੇਰੀ ਕਾਰਵਾਈ ਲਈ ਸਿਵਲ ਸਰਜਨ ਮਾਨਸਾ ਨੂੰ ਲਿਖ ਦਿੱਤਾ ਗਿਆ ਹੈ।

  ਉਨ੍ਹਾਂ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਉਨ੍ਹਾਂ ਦੇ ਦਫ਼ਤਰ ਵਿਖੇ ਸੇਵਾ ਕੇਂਦਰ ਰਾਹੀਂ ਪ੍ਰਾਪਤ ਹੋਣ ਵਾਲੀਆਂ ਆਮ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਕੋਈ ਵੀ ਦਰਖ਼ਾਸਤ ਪੈਂਡਿੰਗ ਨਹੀਂ ਹੈ।

Post a Comment

0 Comments