ਸਕਿਓਰਿਟੀ ਗਾਰਡਾਂ ਦੀ ਭਰਤੀ ਲਈ ਕੈਂਪ 14 ਨੂੰ
ਮਾਨਸਾ, 10 ਮਾਰਚ : ਗੁਰਜੰਟ ਸਿੰਘ ਬਾਜੇਵਾਲੀਆ
ਜ਼ਿਲਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਿਕਓਰਿਟੀ ਐਂਡ ਇਨਟੈਲੀਜੈਂਟ ਸਰਵਿਸ ਲਿਮਟਿਡ ਵੱਲੋਂ ਸਿਕਓਰਿਟੀ ਗਾਰਡਾਂ ਦੀ ਭਰਤੀ ਲਈ 14 ਮਾਰਚ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਸਿਰਫ਼ ਮੁੰਡੇ ਹੀ ਭਾਗ ਲੈ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਪ੍ਰਾਰਥੀ ਦੀ ਉਮਰ ਸੀਮਾ 21 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਿਜ਼ਊਮ ਲੈ ਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸਵੇਰੇ10.30 ਵਜੇ ਪੰਹੁਚਣ।
ਜ਼ਿਲਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਲਈ ਇੰਟਰਵਿਊ ਦਾ ਸਮਾਂ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਦਾ ਰੱਖਿਆ ਗਿਆ ਹੈ। ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ ਅਤੇ ਚੁਣੇ ਗਏ ਪ੍ਰਾਰਥੀ ਨੂੰ 14000/- ਤੋਂ 16000/- ਰੁਪਏ ਤਨਖ਼ਾਹ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 87259-27708 ਅਤੇ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
0 Comments