ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ 63ਵੀਆਂ ਸਾਲਾਨਾ ਖੇਡਾਂ ਸ਼ੁਰੂ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਸ਼ਾਮਲ ਹੋਏ
ਬਰਨਾਲਾ,15 ,ਮਾਰਚ /ਕਰਨਪ੍ਰੀਤ ਕਰਨ
- ਐੱਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੀਆਂ ਦੋ ਰੋਜ਼ਾ 63ਵੀਆਂ ਸਾਲਾਨਾ ਖੇਡਾਂ ਧੂਮ ਧਾਮ ਨਾਲ ਸ਼ੁਰੂ ਹੋ ਗਈਆਂ ਹਨ। ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਸ਼ਾਮਲ ਹੋਏ। ਉਹਨਾਂ ਨੇ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਐੱਸ. ਡੀ. ਪੋਸਟ ਗ੍ਰੈਜੂਏਟ ਕਾਲਜ, ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਐੱਸ.ਡੀ. ਕਾਲਜ ਆਫ਼ ਫਾਰਮੇਸੀ, ਐੱਸ. ਡੀ. ਕਾਲਜ ਆਫ਼ ਆਯੁਰਵੈਦਿਕ ਫ਼ਾਰਮੇਸੀ ਅਤੇ ਡਾ. ਰਘੂਬੀਰ ਪ੍ਰਕਾਸ਼ ਐੱਸ. ਡੀ. ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਖਿਡਾਰੀਆਂ ਤੋਂ ਸ਼ਾਨਦਾਰ ਮਾਰਚ ਪਾਸਟ ਦੀ ਸਲਾਮੀ ਲੈਂਦੇ ਹੋਏ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਮਾਰਚ ਪਾਸਟ ਦੀ ਅਗਵਾਈ ਯੂਨੀਵਰਸਿਟੀ ਅਤੇ ਰਾਸ਼ਟਰੀ ਪੱਧਰ 'ਤੇ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀ ਕਰ ਰਹੇ ਸਨ। ਉਹਨਾਂ ਖੇਡਾਂ ਦੇ ਖੇਤਰ ਵਿਚ ਵੱਡੀਆਂ ਮੱਲਾਂ ਮਾਰਨ 'ਤੇ ਸਾਰੀ ਸੰਸਥਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਾਲਵਾ ਦੇ ਇਸ ਖਿੱਤੇ ਵਿਚ ਇਸ ਸੰਸਥਾ ਦੀਆਂ ਪੜ•ਾਈ ਦੇ ਨਾਲ ਨਾਲ ਖੇਡਾਂ ਦੀਆਂ ਪ੍ਰਾਪਤੀਆਂ ਵੀ ਲਾਸਾਨੀ ਹਨ। ਉਹਨਾਂ ਖੇਡਾਂ ਦੇ ਖੇਤਰ ਵਿਚ ਖਾਸ ਤੌਰ 'ਤੇ ਲੜਕੀਆਂ ਦੀਆਂ ਪ੍ਰਾਪਤੀਆਂ 'ਤੇ ਖੁਸ਼ੀ ਪ੍ਰਗਟਾਈ। ਸੰਸਥਾ ਦੇ ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸੰਸਥਾ ਦੀਆਂ ਖੇਡ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਬਹੁਤ ਥੋੜ•ੇ ਸਮੇਂ ਵਿਚ ਸ੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ•ੇ ਅੰਦਰ ਆਪਣੀ ਗਹਿਰੀ ਛਾਪ ਛੱਡੀ ਹੈ। ਅਖ਼ੀਰ ਵਿਚ ਮੁੱਖ ਮਹਿਮਾਨ ਵੱਲੋਂ ਕਾਲਜ ਦੇ ਵੱਖ-ਵੱਖ ਖੇਤਰਾਂ 'ਚ ਮੱਲ•ਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਧੰਨਵਾਦੀ ਸ਼ਬਦ ਕਹਿੰਦਿਆਂ ਵਿਸ਼ਵਾਸ ਦਵਾਇਆ ਕਿ ਸੰਸਥਾ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਇਸੇ ਤਰ•ਾਂ ਬੁਲੰਦੀਆਂ ਹਾਸਲ ਕਰਨ ਲਈ ਯਤਨਸ਼ੀਲ ਰਹੇਗੀ। ਇਹ ਖੇਡਾਂ ਡਾ. ਬਹਾਦਰ ਸਿੰਘ, ਪ੍ਰੋ. ਬਲਵਿੰਦਰ ਕੁਮਾਰ ਸ਼ਰਮਾ ਅਤੇ ਪ੍ਰੋ. ਜਸਵਿੰਦਰ ਕੌਰ ਦੀ ਦੇਖ ਰੇਖ ਵਿਚ ਕਰਵਾਈਆਂ ਜਾ ਰਹੀਆਂ ਹਨ।
ਇਸ ਖੇਡ ਮੇਲੇ 'ਚ ਹੋਰਨਾਂ ਤੋਂ ਇਲਾਵਾ ਐੱਸ. ਡੀ. ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਪ੍ਰਿੰਸੀਪਲ ਡਾ. ਰਮਾ ਸ਼ਰਮਾ, ਪ੍ਰਿੰਸੀਪਲ ਡਾ. ਤਪਨ ਕੁਮਾਰ ਸਾਹੂ, ਪ੍ਰਿੰਸੀਪਲ ਡਾ. ਵਿਜੈ ਬਾਂਸਲ, ਪਿੰ੍ਰਸੀਪਲ ਰਾਕੇਸ਼ ਗਰਗ, ਪ੍ਰਿੰਸੀਪਲ ਕਸ਼ਮੀਰ ਸਿੰਘ, ਸਬ-ਇੰਸਪੈਕਟਰ ਅਵਤਾਰ ਸਿੰਘ, ਜਸਵੀਰ ਸਿੰਘ ਗਿੱਲ, ਮਾ. ਚਰਨਜੀਤ ਸ਼ਰਮਾ, ਰੂਬਲ ਨਿਊਜ਼ੀਲੈਂਡ, ਅਰਸ਼ਦੀਪ ਕੈਨੇਡਾ, ਮਨਪ੍ਰੀਤ ਪੈਰਿਸ, ਸ਼ਹਿਰ ਦੇ ਪਤਵੰਤੇ, ਸਾਰੀਆਂ ਸੰਸਥਾਵਾਂ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਸਟੇਜ ਸਕੱਤਰ ਦੇ ਫਰਾਇਜ਼ ਡਾ. ਰੀਤੂ ਅੱਗਰਵਾਲ ਨੇ ਬਿਹਤਰੀਨ ਢੰਗ ਨਾਲ ਅਦਾ ਕੀਤੇ।
0 Comments