ਇਜਲਾਸ ਵਿਚ ਦੇਸ਼ ਅੰਦਰ ਫਿਰਕੂ ਸੋਚ ਦੇ ਅਧਾਰ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੇ ਕੋਝੇ ਯਤਨਾਂ ਦੀ ਨਿੰਦਾ ਕੀਤੀ ਗਈ

 ਇਜਲਾਸ ਵਿਚ ਦੇਸ਼ ਅੰਦਰ ਫਿਰਕੂ ਸੋਚ ਦੇ ਅਧਾਰ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੇ ਕੋਝੇ ਯਤਨਾਂ ਦੀ ਨਿੰਦਾ ਕੀਤੀ ਗਈ


ਪੰਜਾਬ ਇੰਡੀਆ ਨਿਊਜ਼ ਬਿਊਰੋ 

ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਅੱਜ ਦੇ ਇਜਲਾਸ ਵਿਚ ਦੇਸ਼ ਅੰਦਰ ਫਿਰਕੂ ਸੋਚ ਦੇ ਅਧਾਰ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦੇ ਕੋਝੇ ਯਤਨਾਂ ਦੀ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਹਿੰਦੂ ਰਾਸ਼ਟਰ ਦੀ ਲੀਕ ’ਤੇ ਚੱਲ ਕੇ ਘੱਟ ਗਿਣਤੀ ਸਿੱਖਾਂ ਨੂੰ ਦਬਾਉਣ ਅਤੇ ਉਨ੍ਹਾਂ ਦੀ ਕਿਰਦਾਰਕੁਸ਼ੀ ਲਈ ਕਈ ਸੰਦ ਵਰਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਇਕ ਸੋਸ਼ਲ ਮੀਡੀਆ ਦੇ ਪਲੇਟਫਾਰਮ ਹਨ, ਜਿਸ ’ਤੇ ਜ਼ੋਰ ਸ਼ੋਰ ਨਾਲ ਲੁਕਵੇਂ ਤੇ ਸਿੱਧੇ ਤੌਰ ’ਤੇ ਸਿੱਖ ਪਛਾਣ, ਸਿੱਖ ਸੰਸਥਾਵਾਂ, ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਇਤਿਹਾਸ ਨੂੰ ਸੱਟ ਮਾਰੀ ਜਾ ਰਹੀ ਹੈ। ਸਰਕਾਰਾਂ ਇਸ ਸਿੱਖ ਵਿਰੋਧੀ ਵਰਤਾਰੇ ਨੂੰ ਠੱਲ੍ਹਣ ਦੀ ਬਜਾਏ ਜਾਣਬੁਝ ਕੇ ਨਜ਼ਰਅੰਦਾਜ਼ ਕਰ ਰਹੀਆਂ ਹਨ। ਹਿੰਦੂ ਰਾਸ਼ਟਰ ਦੀ ਗੱਲ ਕਰਨ ਵਾਲੇ ਲੋਕ ਆਪਣੇ ਸੋਸ਼ਲ ਮੀਡੀਆ ਖਾਤਿਆਂ ਅਤੇ ਚੈਨਲਾਂ ਰਾਹੀਂ ਸ਼ਰ੍ਹੇਆਮ ਦੂਸਰੇ ਘੱਟਗਿਣਤੀ ਧਰਮਾਂ ’ਤੇ ਸ਼ਬਦੀ ਵਾਰ ਕਰ ਰਹੇ ਹਨ, ਪਰ ਕੋਈ ਕਾਰਵਾਈ ਨਹੀਂ। ਦੂਸਰੇ ਪਾਸੇ ਘੱਟਗਿਣਤੀਆਂ ਨਾਲ ਸਬੰਧਤ ਲੋਕਾਂ ਦੀ ਅਵਾਜ਼ ਨੂੰ ਬੰਦ ਕਰਨ ਲਈ ਉਨ੍ਹਾਂ ਦੇ ਸੋਸ਼ਲ ਮੀਡੀਆ ਖਾਤਿਆਂ ਨੂੰ ਬੈਨ ਕਰ ਦਿੱਤਾ ਜਾਂਦਾ ਹੈ।ਮਤੇ ਵਿਚ ਕਿਹਾ ਕਿ ਇਜਲਾਸ ਭਾਰਤ ਸਰਕਾਰ ਨੂੰ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਪ੍ਰਚਾਰ ਕਰਨ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਆਖਦਾ ਹੈ। ਇਜਲਾਸ ਮੰਗ ਕਰਦਾ ਹੈ ਕਿ ਧਰਮਾਂ ਖਿਲਾਫ ਨਫ਼ਰਤ ਫੈਲਾਉਣ ਵਾਲੇ ਹਰ ਵਿਅਕਤੀ ਨਾਲ ਇਕੋ ਜਿਹਾ ਵਿਵਹਾਰ ਕੀਤਾ ਜਾਵੇ, ਨਾ ਕਿ ਕਿਸੇ ਵਿਸ਼ੇਸ਼ ਧਰਮ ਫਿਰਕੇ ਨੂੰ ਦੂਸਰੇ ਦੀਆਂ ਭਾਵਨਾਵਾਂ ਨਾਲ ਖੇਡਣ ਲਈ ਉਤਸ਼ਾਹਤ ਕੀਤਾ ਜਾਵੇ।

Post a Comment

0 Comments