ਟ੍ਰਾਈਡੈਂਟ ਇੰਡਸਟ੍ਰੀਜ਼ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ

 ਟ੍ਰਾਈਡੈਂਟ ਇੰਡਸਟ੍ਰੀਜ਼ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ


ਬਰਨਾਲਾ, 22 ਮਾਰਚ /ਕਰਨਪ੍ਰੀਤ ਕਰਨ 

ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ,ਵਾਈਸ ਚੇਅਰਮੈਨ ਸ਼੍ਰੀ ਅਭਿਸ਼ੇਕ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਈਡੈਂਟ ਇੰਡਸਟ੍ਰੀਜ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ, ਸੰਗਰੂਰ, ਬਠਿੰਡਾ, ਅਤੇ ਮਾਨਸਾ ਦੇ ਪੇਂਡੂ ਬੇਰੁਜ਼ਗਾਰ ਨੌਜਾਵਾਨਾਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ ਜਿਸ ਵਿੱਚ ਤਿੰਨ ਤੋਂ ਚਾਰ ਮਹੀਨੇ ਦੀ ਮੁਫਤ ਰਿਹਾਇਸ਼ੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਕੰਵਲ ਦੀਪ ਨੇ ਦੱਸਿਆ ਕਿ ਟ੍ਰਾਈਡੈਂਟ ਵੱਲੋਂ ਸਿਲਾਈ ਮਸ਼ੀਨ ਆਪ੍ਰੇਟਰ, ਚੈਕਰ/ਪੈਕਰ ਅਤੇ ਰਿੰਗ ਫਰੇਮ ਟੈਂਟਰ ਦੇ ਕੋਰਸ ਕਰਵਾਏ ਜਾਂਦੇ ਹਨ। 

                ਉਹਨਾਂ ਕਿਹਾ ਕਿ ਹੁਣ ਤੱਕ ਸੈਂਕੜੇ ਹੀ ਨੌਜਵਾਨਾਂ ਨੇ ਇਸ ਸਕੀਮ ਦਾ ਲਾਭ ਉਠਾ ਕੇ ਨੌਕਰੀ ਪ੍ਰਾਪਤ ਕੀਤੀ ਹੈ ਅਤੇ ਆਪਣੇ ਤੇ ਆਪਣੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਇਸ ਪ੍ਰੋਗਰਾਮ ਅਧੀਨ 18 ਤੋਂ 35 ਸਾਲ ਦੇ ਘੱਟੋ ਘੱਟ 10ਵੀਂ ਪਾਸ ਮੁੰਡੇ ਅਤੇ ਕੁੜੀਆਂ ਟਰੇਨਿੰਗ ਪ੍ਰਾਪਤ ਕਰ ਸਕਦੇ ਹਨ। ਕੋਰਸ ਕਰਨ ਤੋਂ ਬਾਅਦ ਉਮੀਦਵਾਰਾਂ ਨੂੰ ਇੰਡਸਟਰੀ ਵੱਲੋਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾਵੇਗੀ। ਟਰੇਨਿੰਗ ਦੌਰਾਨ ਉਮੀਦਵਾਰਾਂ ਨੂੰ ਮੁਫ਼ਤ ਰਹਿਣਾ ਅਤੇ ਖਾਣਾ-ਪੀਣਾ ਵੀ ਦਿੱਤਾ ਜਾਵੇਗਾ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਬੇਰੁਜਗਾਰ ਪੇਂਡੂ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਤੇ ਆਤਮ-ਨਿਰਭਰ ਬਨਾਉਣਾ ਹੈ। ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ 9878997501, 9878997334 ਤੋਂ ਸੰਪਰਕ ਕਰ ਸਕਦੇ ਹਨ ਅਤੇ ਸ਼ਨੀਵਾਰ ਮਿਤੀ 25 ਮਾਰਚ 2023 ਸਵੇਰੇ 9:30 ਵਜੇ ਟ੍ਰਾਈਡੈਂਟ ਇੰਡਸਟ੍ਰੀਜ਼ ਲਿਮ, ਸੰਘੇੜਾ, ਬਰਨਾਲਾ ਵਿਖੇ ਸਾਰੇ ਸਰਟੀਫਿਕੇਟ, ਆਧਾਰ ਕਾਰਡ ਅਤੇ ਤਿੰਨ ਫੋਟੋਆਂ ਲੈ ਕੇ ਜਾ ਸਕਦੇ ਹਨ।

Post a Comment

0 Comments