ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ. ਦੀ ਬੀਮਾਰੀ ਅਤੇ ਇਲਾਜ਼ ਬਾਰੇ ਕੀਤਾ ਜਾਗਰੂਕ
ਮਾਨਸਾ 14 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ
ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਰਹਿਨੁਮਾਈ ਹੇਠ ਜਿਲੇ੍ਹ ਦੇ ਸਮੂਹ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਖੇ ਟੀ.ਬੀ.ਦੀ ਬਿਮਾਰੀ ਦੇ ਖ਼ਾਤਮੇ ਦੇ ਮੰਤਵ ਤਹਿਤ ਸਿਹਤ ਮੇਲੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿਵਲ ਹਸਪਤਾਲ ਮਾਨਸਾ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟੀ.ਬੀ.ਅਫਸਰ, ਡਾ. ਨਿਸ਼ੀ ਸੂਦ ਨੇ ਜਾਦਕਾਰੀ ਦਿੰਦਿਆਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਟੀ.ਬੀ. ਦੀ ਬਿਮਾਰੀ ਪ੍ਰਤੀ ਜਾਗਰੂਕ ਕਰਕੇ 2025 ਤੱਕ ਟੀ.ਬੀ.ਨੂੰ ਖ਼ਤਮ ਕਰਨਾ ਹੈ। ਇਸ ਮੁਹਿੰਮ ਦੌਰਾਨ ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਟੀ.ਬੀ ਦੇ ਸ਼ੱਕੀ ਮਰੀਜ਼ਾਂ ਨੂੰ ਲੱਭ ਕੇ ਉਨ੍ਹਾਂ ਨੂੰ ਜਾਂਚ ਅਤੇ ਇਲਾਜ ਦੇ ਲਈ ਹਸਪਤਾਲ ਪਹੁੰਚਾਉਣਗੇ। ਦੋ ਹਫਤਿਆਂ ਤੋਂ ਪੁਰਾਣੀ ਖੰਘ, ਬੁਖਾਰ, ਖੰਘ ਵਿਚ ਬਲਗਮ ਦਾ ਆਉਣਾ, ਭਾਰ ਦਾ ਘਟਣਾ, ਭੁੱਖ ਘੱਟ ਜਾਣੀ ਇਸ ਬਿਮਾਰੀ ਦੀਆ ਮੁੱਖ ਨਿਸ਼ਾਨੀਆਂ ਹਨ, ਇਸ ਤਰ੍ਹਾਂ ਦੀ ਸ਼ਿਕਾਇਤ ਹੋਣ ਦੀ ਸੂਰਤ ਵਿੱਚ ਬਲਗਮ ਦੀ ਜਾਂਚ ਅਤੇ ਛਾਤੀ ਦਾ ਐਕਸਰੇ ਕਰਕੇ ਇਸ ਬਿਮਾਰੀ ਦਾ ਪਤਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਨਾਲ ਇਲਾਜ ਦੇ ਨਾਲ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿਲ ਸਕਦਾ ਹੈ।
ਵਿਜੇੈ ਕੁਮਾਰ ਸਮੂਹ ਸਿਖਿੱਆ ਅਤੇ ਸੂਚਨਾ ਅਫਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਟੀ. ਬੀ.ਦੀ ਬੀਮਾਰੀ ਪ੍ਰਤੀ ਜਾਗਰੂਕ ਕਰਨ ਲਈ ਪੇਂਡੂ ਏਰੀਏ ਵਿੱਚ ਸਕੂਲ ਅਧਿਆਕਾਂ ਅਤੇ ਆਂਗਣਵਾੜੀ ਵਰਕਰਾਂ ਦੇ ਨਾਲ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਦਰਸ਼ਨ ਸਿੰਘ,ਸੁਰਿੰਦਰ ਕੁਮਾਰ ਐਸ.ਟੀ.ਐਸ, ਹਰਸਿਮਰਨਜੀਤ ਸਿੰਘ ਐਸ.ਡੀ.ਪੀ.ਐਸ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
0 Comments