ਸੰਯੁਕਤ ਕਿਸਾਨ ਮੋਰਚੇ ਵੱਲੋਂ ਸੀਬੀਆਈ ਦੇ ਛਾਪਿਆਂ ਖਿਲਾਫ ਰਾਸ਼ਟਰਪਤੀ ਦੇ ਨਾਂ ਭੇਜਿਆ ਮੰਗ ਪੱਤਰ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ
ਮਾਨਸਾ ਗੁਰਜੰਟ ਸਿੰੰਘ ਬਾਜੇਵਾਲੀਆਂ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਸਤਨਾਮ ਸਿੰਘ ਬਹਿਰੂ ਦੇ ਘਰਾਂ ਤੇ ਸੀ ਬੀ ਆਈ ਵੱਲੋਂ ਮਾਰੇ ਛਾਪਿਆਂ ਅਤੇ ਕੀਤੀ ਖੱਜਲ ਖੁਆਰੀ ਖਿਲਾਫ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣ ਦੇ ਫੈਸਲੇ ਅਨੁਸਾਰ ਅੱਜ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਭੇਜਿਆ ਮੰਗ ਭੇਜਿਆ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਧਰਨਾਕਾਰੀਆਂ ਵਿੱਚ ਔਰਤਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ । ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਨਿਰਮਲ ਸਿਘ ਝੰਡੂਕੇ , ਕਲਵੰਤ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਫਫੜੇ ਭਾਈਕੇ , ਭਜਨ ਸਿੰਘ ਘੁੰਮਣ, ਕ੍ਰਿਸ਼ਨ ਚੌਹਾਨ, ਮਹਿੰਦਰ ਸਿੰਘ ਚੋਟੀਆਂ, ਦਰਸ਼ਨ ਸਿੰਘ ਜਟਾਣਾਂ ਅਲੀਸ਼ੇਰ , ਧੰਨਾ ਮੱਲ ਗੋਇਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਕਿਸਾਨ ਆਗੂਆਂ ਨੂੰ ਬੇਵਜ੍ਹਾ ਤੰਗ ਪ੍ਰੇਸਾਨ ਕਰ ਰਹੀਆਂ ਹਨ ਕੇਂਦਰ ਸਰਕਾਰ ਸੰਯੁਕਤ ਮੋਰਚੇ ਦੇ ਆਗੂਆਂ ਨੂੰ ਡਰਾ ਧਮਕਾ ਕੇ ਮੋਰਚੇ ਨੂੰ ਆਗੂ ਵਿਹੂਣਾ ਕਰਨ ਦੇ ਮਨਸ਼ੇ ਨਾਲ ਤਰ੍ਹਾਂ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਈ ਅਤੇ ਬੇਕਸੂਰ ਆਗੂਆਂ ਨੂੰ ਇਸੇਤਰ੍ਹਾਂ ਤੰਗ ਪ੍ਰੇਸਾਨ ਕਰਨਾ ਜਾਰੀ ਰੱਖਿਅਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੀਬੀਆਈ ਦਾ ਘੇਰਾਉ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਅਪੀਲ ਕਰਦਿਆਂ ਕਿਹਾ ਕਿ 20 ਮਾਰਚ ਨੂੰ ਦਿੱਲੀ ਰਾਮਲੀਲਾ ਗਰਾਉਂਡ ਵਿੱਚ ਸੰਯੁਕਤ ਕਿਸਾਨ ਮੋਰਚੇ ਭਾਰਤ ਦੇ ਸੱਦੇ ਤੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਰਹਿੰਦੀਆਂ ਮੰਗਾਂ ਕਰਜ਼ਾ ਮਾਫੀ , ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ, ਐਮ.ਐਸ. ਪੀ , ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ ਅਤੇ ਝੂਠੇ ਕੇਸ ਰੱਦ ਕਰਵਾਉਣ ਆਦਿ ਮੰਗਾਂ ਨੂੰ ਲਾਗੂ ਕਰਵਾਉਣ ਲਈ ਹੁੰਮ ਹੁਮਾ ਕੇ ਕੇ ਸਮੇਂ ਸਿਰ ਪਹੁੰਚਣ । ਇਸ ਮੌਕੇ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ, ਰਾਮਫਲ ਚੱਕ ਅਲੀਸ਼ੇਰ, ਗੁਰਪ੍ਰੀਤ ਕੌਰ, ਅਮਨਦੀਪ ਕੌਰ, ਮੇਜ਼ਰ ਸਿੰਘ ਦੂਲੋਵਾਲ, ਗੁਰਦੇਵ ਸਿੰਘ ਲੋਹਗੜ੍ਹ, ਦਰਸ਼ਨ ਸਿੰਘ ਗੁਰਨੇ , ਰੂਪ ਸਿੰਘ, ਪਰਸ਼ੋਤਮ ਸਿੰਘ ਗਿੱਲ , ਰਜਿੰਦਰ ਸਿੰਘ ਮਾਖਾ,ਦਲਜੀਤ ਸਿੰਘ ਮਾਨਸ਼ਾਹੀਆ , ਬਲਵਿੰਦਰ ਸ਼ਰਮਾ ਖਿਆਲਾ, ਸ਼ਿੰਦਰ ਕੌਰ, ਮਹਿੰਦਰ ਸਿੰਘ ਚੋਟੀਆਂ ਆਦਿ ਨੇ ਵੀ ਸ਼ਮੂਲੀਅਤ ਕੀਤੀ । ਧਰਨੇ ਵਿੱਚ ਇਨਕਲਾਬੀ ਗਾਇਕ ਅਜਮੇਰ ਅਕਲੀਆ , ਕੇਵਲ ਅਕਲੀਆ, ਨਾਤਾ ਸਿੰਘ ਫਫੜੇ ਨੇ ਇਨਕਲਾਬੀ ਗੀਤ ਪੇਸ਼ ਕੀਤੇ ।
0 Comments