ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ
ਪੰਜਾਬ ਇੰਡੀਆ ਨਿਊਜ਼ ਬਿਊਰੋ
ਚੰਡੀਗੜ੍ਹ- ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ ਹੈ।
ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਪਹਿਲੀ ਵਾਰ ਸੂਬੇ ਦੀ ਸੱਤਾ ਉਨ੍ਹਾਂ ਲੋਕ ਆਗੂਆਂ ਨੂੰ ਸੌਂਪੀ ਗਈ ਹੈ, ਜੋ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਹਿਲਾਂ ਇਹ ਵਾਗਡੋਰ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਸੀ, ਜੋ ਸੂਬੇ ਨੂੰ ਲੁੱਟਣ ਵਿੱਚ ਅੰਗਰੇਜ਼ਾਂ ਤੋਂ ਵੀ ਅੱਗੇ ਨਿਕਲ ਗਏ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਜਾਬੀ ਅਤੇ ਸੂਬੇ ਦੇ ਸਾਰੇ ਨਾਗਰਿਕਾਂ ਦੀ ਸਰਕਾਰ ਹੈ ਅਤੇ ਸੂਬੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
0 Comments