ਡੀਐਸਪੀ ਬਰਨਾਲਾ ਸਤਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ।

 ਡੀਐਸਪੀ ਬਰਨਾਲਾ ਸਤਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ  ਫਲੈਗ ਮਾਰਚ ਕੱਢਿਆ ਗਿਆ।

 


ਬਰਨਾਲਾ, 20 ਮਾਰਚ/ਕਰਨਪ੍ਰੀਤ ਕਰਨ /- ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੋਮਵਾਰ ਨੂੰ ਡੀਐਸਪੀ ਬਰਨਾਲਾ ਸਤਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਵਲੋਂ ਅਮਨ ਕਾਨੂੰਨ ਦੀ ਸਥਿੱਤੀ ਨੂੰ ਬਹਾਲ ਰੱਖਣ ਦੇ ਮੱਦੇਨਜ਼ਰ ਸ਼ਹਿਰ ਅੰਦਰ ਫਲੈਗ ਮਾਰਚ ਕੱਿਢਆ ਗਿਆ। ਇਸ ਮੌਕੇ ਥਾਣਾ ਸਿਟੀ-1 ਦੇ ਮੁਖੀ ਇੰਸਪੈਕਟਰ ਬਲਜੀਤ ਸਿੰਘਢਿੱਲੋਂ , ਥਾਣਾ ਸਿਟੀ-2 ਦੇ ਮੁਖੀ ਗੁਰਮੇਲ ਸਿੰਘ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਹਾਜ਼ਰ ਸਨ। ਐਸਐਸਪੀ ਸੰਦੀਪ ਕੁਮਾਰ ਮਲਿਕ ਆਈਪੀਐਸ ਨੇ ਜ਼ਿਲ੍ਹਾ ਨਿਵਾਸੀਆਂ ਝੂਠੀਆਂ ਖ਼ਬਰਾਂ ਤੇ ਅਫ਼ਵਾਹਾਂ 'ਤੇ ਵਿਸਵਾਸ ਨਾ ਕਰਨ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਨੂੰ ਪੂਰੀ ਤਰਾਂ੍ਹ ਨਾਲ ਬਹਾਲ ਰੱਖਿਆ ਜਾਵੇਗਾ। ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰਾਂ੍ਹ ਦੀ ਪੇ੍ਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਸੀਆਰ ਦੇ ਜਵਾਨਾ ਵਲੋਂ ਵੀ ਲਗਾਤਾਰ ਗਸ਼ਤ ਜਾਰੀ ਹੈ। ਜੇਕਰ ਕੋਈ ਵੀ ਸ਼ੱਕੀ ਵਿਅਕਤੀ ਜਾ ਲਾਵਾਰਿਸ ਵਸਤੂ ਮਿਲਦੀ ਹੈ ਤਾ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾਈ ਰੱਖਣ।

Post a Comment

0 Comments