ਐਸ.ਡੀ.ਐਮ. ਪੂਨਮ ਸਿੰਘ ਨੇ ਪਿੰਡ ਕਰੰਡੀ ਵਿਖੇ ‘ਜਨ ਸੁਣਵਾਈ ਕੈਂਪ’ ਲਗਾ ਕੇ ਸੁਣੀਆਂ-ਆਮ ਲੋਕਾਂ ਦੀਆਂ ਸਮੱਸਿਆਵਾਂ
*ਪੇਂਡੂ ਖੇਤਰਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਕੰਮ ਕਰਵਾਉਣ ’ਚ ਬੇਲੋੜੀ ਖੱਜਲ ਖੁਆਰੀ ਤੋਂ ਰਾਹਤ ਦੇਣਗੇ ‘ਜਨ ਸੁਣਵਾਈ ਕੈਂਪ’-ਐਸ.ਡੀ.ਐਮ. ਪੂਨਮ ਸਿੰਘ
ਮਾਨਸਾ, 13 ਮਾਰਚ: ਗੁਰਜੰਟ ਸਿੰਘ ਬਾਜੇਵਾਲੀਆ
ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਹਿਤ ਜ਼ਿਲ੍ਹਾ ਦਫਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਨੇ ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਕਰੰਡੀ ਵਿਖੇ ਆਯੋਜਿਤ ‘ਜਨ ਸੁਣਵਾਈ ਕੈਂਪ’ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿੱਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਯਮਾਂ ਅਨੁਸਾਰ ਮੌਕੇ ’ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਬਕਾਇਆ ਮਾਮਲੇ ਵੀ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪਿੰਡ ਕਰੰਡੀ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ। ਲੋਕਾਂ ਵੱਲੋਂ ਇਸ ਕੈਂਪ ਵਿੱਚ ਦਿੱਤੀਆ ਦਰਖ਼ਾਸਤਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਦਿੰਦਿਆਂ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਦਰਖ਼ਾਸਤ ਦਾ ਸਮਾਂਬੱਧ ਨਿਪਟਾਰਾ ਕਰਦਿਆਂ ਆਪਣੀ ਰਿਪੋਰਟ ਦੇਣਗੇ ਅਤੇ ਸਬੰਧਿਤ ਦਰਖ਼ਾਸਤ ਕਰਤਾ ਨੂੰ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕਰਨਗੇ।
ਇਸ ਮੌਕੇ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਸ੍ਰੀ ਬਲਵਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਰਮਜੀਤ ਸਿੰਘ, ਸੈਕਟਰੀ ਮਾਰਕਿਟ ਕਮੇਟੀ ਸ੍ਰੀ ਮਨਮੋਹਨ ਸਿੰਘ, ਰੀਡਰ ਸ੍ਰੀ ਮੱਖਣ ਸਿੰਘ ਮਿੱਤਲ, ਸ੍ਰੀ ਕਸ਼ਮੀਰ ਸਿੰਘ ਕਲਰਕ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
0 Comments