ਐਸ.ਡੀ.ਐਮ. ਨੇ ਜਨਤਾ ਦਰਬਾਰ ਦੌਰਾਨ ਪਿੰਡ ਕੁਲਾਣਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
*ਕਿਹਾ, ਅਧਿਕਾਰੀ ਲੋਕ ਹਿਤ ਵਿਚ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰਨ
ਬੁਢਲਾਡਾ (ਦਵਿੰਦਰ ਸਿੰਘ ਕੋਹਲੀ)
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਮ ਲੋਕਾਂ ਨੂੰ ਬਿਨਾਂ ਦੇਰੀ ਅਤੇ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਲੋਕ ਹਿਤ ਵਿਚ ਸਰਕਾਰ ਦੇ ਫੈਸਲਿਆਂ ਦੀ ਲੜੀ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਲੋਕ ਵੱਡੀ ਗਿਣਤੀ ਵਿਚ ਲਾਹਾ ਲੈ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐਮ ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਨੇ ਪਿੰਡ ਕੁਲਾਣਾ ਵਿਖੇ ਲਗਾਏ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।
ਉਨ੍ਹਾਂ ਇਸ ਮੌਕੇ ’ਤੇ ਹਾਜ਼ਰ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨਾ ਯਕੀਨੀ ਬਣਾਉਣ ਦੇ ਨਾਲ ਨਾਲ ਸਬੰਧਤ ਦਰਖ਼ਾਸਤੀ ਨੂੰ ਉਸ ਦੇ ਕੰਮ ਬਾਰੇ ਸੂਚਿਤ ਕੀਤਾ ਜਾਵੇ।
ਐਸ.ਡੀ.ਐਮ. ਨੇ ਦੱਸਿਆ ਕਿ ‘ਜਨ ਸੁਣਵਾਈ ਕੈਂਪ’ ਦੌਰਾਨ ਪਿੰਡ ਕੁਲਾਣਾ ਅਤੇ ਨਾਲ ਲੱਗਦੇ ਹੋਰ ਪਿੰਡਾ ਦੇ ਵਸਨੀਕਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰਾਪਤ ਵੱਖ ਵੱਖ ਦਰਖ਼ਾਸਤਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ ਅਤੇ ਬਕਾਇਆ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਕੀਤੇ।
0 Comments