ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਡੇਰਾ ਬਾਬਾ ਗਾਥਾ ਸਿੰਘ ਬਰਨਾਲਾ ਵਿਖੇ ਮਹੰਤ ਪਿਆਰਾ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਡੇਰਾ ਬਾਬਾ ਗਾਥਾ ਸਿੰਘ ਬਰਨਾਲਾ ਵਿਖੇ ਮਹੰਤ ਪਿਆਰਾ ਸਿੰਘ ਨਾਲ ਕੀਤੀ ਮੁਲਾਕਾਤ 

ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੇ ਤਸਵੀਰਾਂ ਵਾਲੇ ਵੋਟਰ ਕਾਰਡ ਬਣਨੇ ਜ਼ਰੂਰੀ-ਰਵੀਇੰਦਰ ਸਿੰਘ


 ਬਰਨਾਲਾ, 26,ਜੁਲਾਈ/ਕਰਨਪ੍ਰੀਤ ਕਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਕੇਵਲ ਕੇਸਾਧਾਰੀ ਸਿੱਖਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਹੈ। ਇਸ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰਾਂ ਦੇ ਵੋਟਰ ਕਾਰਡ ਵੀ ਤਸਵੀਰਾਂ ਵਾਲੇ ਬਣਨੇ ਜਰੂਰੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਡੇਰਾ ਬਾਬਾ ਗਾਥਾ ਸਿੰਘ ਬਰਨਾਲਾ ਵਿਖੇ ਮਹੰਤ ਪਿਆਰਾ ਸਿੰਘ ਨਾਲ ਮੁਲਾਕਾਤ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਲੀਗਲ ਨੁਮਾਇੰਦੇ ਵਲੋਂ ਗੁਰਦੁਆਰਾ ਚੋਣ ਕਮੀਸ਼ਨ ਤੋਂ ਇਹ ਮੰਗ ਕੀਤੀ ਗਈ ਸੀ ਪਰ ਉਨ੍ਹਾਂ ਨੇ ਨਿਯਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਨਿਯਮਾਂ ਵਿਚ ਤਬਦੀਲੀ ਤੋਂ ਬਾਅਦ ਹੀ ਉਹ ਤਸਵੀਰਾਂ ਵਾਲੇ ਵੋਟਰ ਕਾਰਡ ਬਣਾ ਸਕਦੇ ਹਨ। ਰਵੀਇੰਦਰ ਸਿੰਘ ਨੇ ਕਿਹਾ ਪਾਰਟੀ ਦਾ ਇੱਕੋ ਇੱਕ ਮੁੱਖ ਨਿਸ਼ਾਨਾ ਹੈ

ਕਿ ਤਸਵੀਰਾਂ ਵਾਲੇ ਵੋਟਰ ਕਾਰਡਾਂ ਤੋਂ ਬਿਨਾਂ ਸ਼੍ਰੋਮਣੀ ਕਮੇਟੀ ਚੋਣ ਨਹੀਂ ਹੋਣ ਦਿੱਤੀ ਜਾਵੇਗੀ। ਇਸ ਲਈ ਭਾਵੇਂ ਉਨ੍ਹਾਂ ਕੋਈ ਵੀ ਸੰਘਰਸ਼ ਕਰਨਾ ਪਵੇ ਜਾਂ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇ ਕਿਉਂਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਵੀ ਤਸਵੀਰਾਂ ਵਾਲੇ ਵੋਟਰ ਕਾਰਡਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 50 ਸਾਲਾਂ ਦੌਰਾਨ ਸਿੱਖ ਸੰਸਥਾਵਾਂ ਦਾ ਬਹੁਤ ਜ਼ਿਆਦਾ ਭਾਰੀ ਨੁਕਸਾਨ ਹੋਇਆ ਹੈ। ਸਿੱਖ ਸੰਸਥਾਵਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਜ਼ਰੂਰੀ ਹੈ ਕਿ ਸਿੱਖਾਂ ਦੀ ਜਮਾਤ ਦਾ ਕੋਈ ਇੱਕ ਰਾਜਾ ਨਾ ਹੋਵੇ। ਸ਼੍ਰੋਮਣੀ ਕਮੇਟੀ ਚੋਣਾਂ ਲਈ ਕਿਸੇ ਹੋਰ ਪਾਰਟੀ ਨਾਲ ਗੱਠਜੋੜ ਸੰਬੰਧੀ ਉਨ੍ਹਾਂ ਕਿਹਾ ਕਿ ਇਹ ਸਮਾਂ ਆਉਣ 'ਤੇ ਫੈਸਲਾ ਕੀਤਾ . ਇਸ ਜਾਵੇਗਾ ਕਿ ਕਿਹੜੀਆਂ ਪਾਰਟੀਆਂ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ। ਇਸ ਮੌਕੇ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਭਰਪੂਰ ਸਿੰਘ ਧਾਂਦਰਾ ਅਤੇ ਪ੍ਰੈਸ ਸਕੱਤਰ ਤਜਿੰਦਰ ਸਿੰਘ ਪੰਨੂੰ ਵੀ ਹਾਜ਼ਰ ਸਨ।

Post a Comment

0 Comments