ਸਰਬੱਤ ਦਾ ਭਲਾ ਟਰੱਸਟ ਨੇ 30 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ

 ਸਰਬੱਤ ਦਾ ਭਲਾ ਟਰੱਸਟ ਨੇ 30 ਲੋੜਵੰਦ ਪਰਿਵਾਰਾਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਚੈੱਕ


ਤਲਵੰਡੀ ਭਾਈ,30 ਜੁਲਾਈ(ਹਰਜਿੰਦਰ ਸਿੰਘ ਕਤਨਾ) -ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਲਵੰਡੀ ਭਾਈ ਵਿੱਚ ਕਰਵਾਏ ਗਏ ਇੱਕ ਸਾਦਾ ਸਮਾਗਮ ਦੋਰਾਨ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਜਰੂਰਤ ਮੰਦ , ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਇਹ ਚੈਕ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਡਾ ਲਖਵਿੰਦਰ ਸਿੰਘ ਕਰਮੂਵਾਲਾ ਵੱਲੋਂ ਵੰਡੇ ਗਏ। ਸੰਸਥਾ ਦੀ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਮੈਡਮ  ਅਮਰਜੀਤ ਕੌਰ ਛਾਬੜਾ ਅਤੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ  ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ ਓਬਰਾਏ ਵੱਲੋਂ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ। ਜਿਨ੍ਹਾਂ ਵਿੱਚ ਲੋੜਵੰਦਾਂ, ਅੰਗਹੀਣਾਂ ਅਤੇ ਵਿਧਵਾਵਾਂ ਨੂੰ ਮਹੀਨਾਵਾਰ ਪੈਨਸ਼ਨਾਂ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ,ਮੈਡੀਕਲ ਸਹਾਇਤਾ , ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ  ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ ਓ ਲਗਾਏ ਜਾਂਦੇ ਹਨ।ਇਸ ਮੋਕੇ ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ,ਨਰਿੰਦਰ ਕੁਮਾਰ ਬੇਰੀ ਕੈਸ਼ੀਅਰ ,ਸੰਜੀਵ ਬਜਾਜ ਜਨਰਲ ਸਕੱਤਰ, ਸੁਖਜੀਤ ਸਿੰਘ ਹਰਾਜ, ਲਖਵਿੰਦਰ ਸਿੰਘ ਕਰਮੂਵਾਲਾ ਅਤੇ ਹੋਰ ਪਤਵੰਤੇ ਵੀ ਮੋਜੂਦ ਸਨ।

ਕਮ

Post a Comment

0 Comments