ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਖਾਂ ਦੀ ਇਨਫੈਕਸ਼ਨ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ

 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੱਖਾਂ ਦੀ ਇਨਫੈਕਸ਼ਨ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ


ਮਾਨਸਾ, 25 ਜੁਲਾਈ: ਗੁਰਜੰਟ ਸਿੰਘ ਬਾਜੇਵਾਲੀਆ 

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਅਤੇ ਇਸ ਮੌਸਮ ਦੌਰਾਨ ਆਮ ਤੌਰ ’ਤੇ ਅੱਖਾਂ ਵਿਚ ਇਨਫੈਕਸ਼ਨ ਸਬੰਧੀ ਕੇਸ ਪਾਏ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਅੱਖਾਂ ਵਿੱਚ ਹੋਣ ਵਾਲੀ ਕਿਸੇ ਵੀ ਤਰਾਂ ਦੀ ਇਨਫੈਕਸ਼ਨ ਨਾਲ ਆਈ ਲਾਲੀ ਲਾਗ ਦੀ ਬਿਮਾਰੀ ਦੀ ਨਿਸ਼ਾਨੀ ਹੈ, ਇਸ ਨੂੰ ਆਈ ਫਲੂ ਵੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿੱਚ ਗਿੱਡ ਦਾ ਆਉਣਾ ਅਤੇ ਅੱਖ ਦਾ ਚਿਪਕਣਾ, ਅੱਖਾਂ ਵਿੱਚ ਦਰਦ ਹੋਣਾ ਇਸ ਬਿਮਾਰੀ ਦੇ ਮੁੱਖ ਲੱਛਣ ਹਨ।

ਉਨ੍ਹਾਂ ਕਿਹਾ ਕਿ ਇਸ ਇਨਫੈਕਸ਼ਨ ਤੋਂ ਬਚਾਅ ਲਈ ਆਪਣੇ ਹੱਥਾਂ ਨੂੰ ਵਾਰ ਵਾਰ ਧੋਣਾ ਚਾਹੀਦਾ ਹੈ। ਅਜਿਹੀ ਸਮੱਸਿਆ ਆਉਣ ’ਤੇ ਧੁੱਪ ਵਿੱਚ ਜਾਣ ਸਮੇਂ ਐਨਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੂਸਰੇ ਵਿਅਕਤੀਆਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇੱਕ ਦੂਜੇ ਦੇ ਤੋਲੀਏ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਅੱਖਾਂ ਨੂੰ ਮਸਲਣਾ ਨਹੀਂ ਚਾਹੀਦਾ ਅਤੇ ਜਿਆਦਾ ਸਮੱਸਿਆ ਆਉਣ ’ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।


Post a Comment

0 Comments