ਨਸ਼ੇ ਦੇ ਮੁਕੰਮਲ ਖਾਤਮੇ ਲਈ ਆਮ ਲੋਕਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਦੀ ਲੋੜ -ਐਸ ਐਸ ਪੀ ਨਾਨਕ ਸਿੰਘ
ਬੁਢਲਾਡਾ -(ਦਵਿੰਦਰ ਸਿੰਘ ਕੋਹਲੀ) ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਉੱਪਰ ਬੋਹਾ ਪੁਲਿਸ ਪ੍ਰਸ਼ਾਸਨ ਖੇਤਰ ਵਿੱਚੋਂ ਨਸ਼ੇ ਦੇ ਖਾਤਮੇ ਲਈ ਪੱਬਾਂ ਭਾਰ ਹੈ। ਇਸੇ ਸਿਲਸਿਲੇ ਤਹਿਤ ਬੋਹਾ ਥਾਣਾ ਮੁਖੀ ਬੇਅੰਤ ਕੌਰ ਅਤੇ ਸਮੂਹ ਸਟਾਫ ਵੱਲੋਂ ਨੇੜਲੇ ਪਿੰਡ ਸੰਦਲੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਐਸ ਐਸ ਪੀ ਮਾਨਸਾ ਸ਼੍ਰੀ ਨਾਨਕ ਸਿੰਘ ਅਤੇ ਡੀ ਐਸ ਪੀ ਪ੍ਰਿਤਪਾਲ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਪਿੰਡ ਨਿਵਾਸੀਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਐਸ ਐਸ ਪੀ ਨਾਨਕ ਸਿੰਘ ਨੇ ਆਖਿਆ ਕਿ ਨਸ਼ੇ ਵਰਗੀ ਭੈੜੀ ਸਮਾਜਿਕ ਕੁਰੀਤੀ ਦੇ ਮੁਕੰਮਲ ਖਾਤਮੇ ਲਈ ਆਮ ਲੋਕਾਂ ਅਤੇ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਦੀ ਅਹਿਮ ਜ਼ਰੂਰਤ ਹੈ ਇਸ ਲਈ ਹਰ ਨਾਗਰਿਕ ਨੂੰ ਅਪਣੀ ਜੁੰਮੇਵਾਰੀ ਸਮਝਦੇ ਹੋਏ ਨਸ਼ਾ ਵਿਰੋਧੀ ਮੁਹਿੰਮ ਵਿੱਚ ਅਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹਨਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਅਤੇ ਆਖਿਆ ਕਿ ਉਹ ਅੱਜ ਤੋਂ ਹੀ ਨਸ਼ਾ ਵੇਚਣਾ ਬੰਦ ਕਰ ਦੇਣ ਨਹੀਂ ਤਾਂ ਉਹ ਜਲਦੀ ਹੀ ਸਲਾਖਾਂ ਦੇ ਪਿੱਛੇ ਹੋਣਗੇ।ਇਸ ਮੌਕੇ ਬੋਲਦਿਆਂ ਥਾਣਾ ਮੁਖੀ ਬੇਅੰਤ ਕੌਰ ਨੇ ਪਿੰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਬੋਹਾ ਪੁਲਿਸ ਨੂੰ ਦੇਣ ਤਾਂ ਜੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਿਆ ਜਾਵੇ।
0 Comments