ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਵਫ਼ਦ ਮਾਨਯੋਗ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ

 ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ  ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਵਫ਼ਦ ਮਾਨਯੋਗ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ


ਬਰਨਾਲਾ,27 ਜੁਲਾਈ /- ਕਰਨਪ੍ਰੀਤ ਕਰਨ

-ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ  ਦੀ ਅਗਵਾਈ ‘ਚ ਪੰਜਾਬ ਭਾਜਪਾ ਦਾ ਵਫ਼ਦ ਮਾਨਯੋਗ ਗਵਰਨਰ ਬਨਵਾਰੀਲਾਲ ਪੁਰੋਹਿਤ ਨੂੰ ਮਿਲਿਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਰਾਜਪਾਲ ਪੁਰੋਹਿਤ ਨਾਲ ਮਿਲ ਕੇ ਪੰਜਾਬ ਦੇ ਮੁੱਦਿਆਂ ਸੰਬੰਧੀ ਮੰਗ ਪੱਤਰ ਸੌਂਪਿਆ।ਓਹਨਾ ਕਿਹਾ ਕਿ ਗਵਰਨਰ ਸਾਹਬ ਦਾ ਧੰਨਵਾਦ ਕਰਦੇ ਹਾਂ ਜੋ ਉਹਨਾਂ ਨੇ ਸਾਨੂੰ ਆਪਣਾ ਕੀਮਤੀ ਸਮਾਂ ਦਿੱਤਾ। ਪੰਜਾਬ ਨੂੰ ਹੜ੍ਹਾਂ ਤੋਂ ਬਚਾਉਣ, ਰਾਹਤ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਮੌਜੂਦਾ ਪੰਜਾਬ ਸਰਕਾਰ ਦੀ ਅਸਫਲਤਾ ਸਪੱਸ਼ਟ ਹੈ। ਅਸੀਂ ਸਾਂਝੇ ਤੌਰ ‘ਤੇ ਰਾਜਪਾਲ  ਨੂੰ ਬੇਨਤੀ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਸੂਬੇ ਦੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਖ਼ਤ ਨਿਰਦੇਸ਼ ਦੇਣ। ਔਖੇ ਸਮੇਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਸੂਬਾ ਸਰਕਾਰ ਦੀ ਬਣਦੀ ਹੈ, ਜਿਸ ‘ਤੇ ਮੌਜੂਦਾ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਸ ਵਰਦ ਵਿਚ ਪੰਜਾਬ ਇੰਚਾਰਜ ਵਿਜੇ ਰੁਪਾਣੀ,ਤਰੁਣ ਚੁੱਗ,  ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ,ਬਲਬੀਰ ਸਿਧੂ,ਬੀਬੀ ਜੈਇੰਦਰ ਕੌਰ ,ਪਰਮਿੰਦਰ ਸਿੰਘ ਬਰਾੜਾਂ,ਵਿਧਾਇਕ ਰਾਜ ਕੁਮਾਰ ਵੇਰਕਾ ,ਸਮੇਤ ਵੱਡੀ ਗਿਣਤੀ ਚ ਆਗੂ ਹਾਜਿਰ ਸਨ !

Post a Comment

0 Comments