ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ।

 ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਵਿਤਾ ਮੁਕਾਬਲੇ ਕਰਵਾਏ ਗਏ।


ਬਰਨਾਲਾ, 22 ,ਜੁਲਾਈ/ਕਰਨਪ੍ਰੀਤ ਕਰਨ/

 ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਊਸ ਵਾਈਜ ਕਵਿਤਾ ਮੁਕਾਬਲੇ ਕਰਵਾਏ ਗਏ । ਜਿਸ ਵਿੱਚ ਪਹਿਲੀ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਅਤੇ ਬਹੁਤ ਹੀ ਰਚਨਾਤਮਕ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੁਕਾਬਲੇ ਵਿੱਚ ਕੁਦਰਤ, ਵਾਤਾਵਰਨ, ਧਰਤੀ ਅਧਾਰਿਤ ਥੀਮ ਉੱਤੇ ਕਵਿਤਾਵਾ ਪੇਸ਼ ਕੀਤੀਆਂ ਗਈਆਂ। ਬੱਚਿਆਂ 'ਚ ਮੁਕਾਬਲੇ ਦੀਭਾਵਨਾ ਦੇਖਣ ਯੋਗ ਸੀ। 

            ਸਾਰੇ ਬੱਚੇ ਇੱਕ ਤੋਂ ਬਾਅਦ ਇੱਕ ਕਵਿਤਾਵਾਂ ਪੇਸ਼ ਕਰਨ ਲਈ ਉਤਸ਼ਾਹਿਤ ਸਨ। ਨਤੀਜੇ ਵਿੱਚ ਸਾਹਿਬਜਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ, ਸਾਹਿਬਜਾਦਾ ਫਤਿਹ ਸਿੰਘ ਹਾਊਸ ਨੇ ਦੂਜਾ ਅਤੇ ਸਾਹਿਬਜਾਦਾ ਜੋਰਾਵਰ ਸਿੰਘ ਹਾਊਸ ਨੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਲੱਠ ਨੇ ਦੱਸਿਆ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਰਗਰਮੀਆਂ ਕਰਨ ਨਾਲ ਬੱਚਿਆਂ ਦਾ ਮਨੋਬਲ ਤੇ ਉਤਸ਼ਾਹ ਵਧਦਾ ਹੈ। ਬੱਚਿਆਂ ਅੰਦਰ ਛਿਪੀ ਹੋਈ ਕਲਾ ਨੂੰ ਬਾਹਰ ਕੱਢਣਾ ਹੈ ਤਾਂ ਜੋ ਇਸ ਤਰਾਂ ਦੇ ਮੁਕਾਬਲਿਆਂ ਨੂੰ ਬੱਚਿਆਂ ਅੰਦਰ ਸਟੇਜ ਦਾ ਡਰ ਦੂਰ ਹੋਵੇ।ਅੰਤ ਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਐਮਡੀ ਸ ਰਣਪ੍ਰੀਤ ਸਿੰਘ ਰਾਏ, ਵਾਇਸ ਪ੍ਰਿੰਸੀਪਲ ਮੈਡਮ ਸੁਮਨ ਸਮੂਹ ਸਟਾਫ ਅਤੇ ਬੱਚੇ ਹਾਜਰ ਸਨ।

Post a Comment

0 Comments